12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਿੰਡ ਕੋਟ ਮਹਿਤਾਬ ਵਿਖੇ 3 ਮੌਜੂਦਾ ਮੈਂਬਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ 'ਚ ਸ਼ਾਮਿਲ <br/>

ਪਿੰਡ ਕੋਟ ਮਹਿਤਾਬ ਵਿਖੇ 3 ਮੌਜੂਦਾ ਮੈਂਬਰ 'ਵਾਰਿਸ ਪੰਜਾਬ ਦੇ' ਪਾਰਟੀ 'ਚ ਸ਼ਾਮਿਲ ਹੋਣ 'ਤੇ ਉਨ੍ਹਾਂ ਨੂੰ ਸਨਮਾਨਿਤ ਕਰਦੇ ਹੋਏ ਸਰਬਜੀਤ ਸਿੰਘ ਖਾਨਪੁਰ, ਜਸਕਰਨ ਸਿੰਘ ਰਿਆੜ, ਦਲਜੀਤ ਸਿੰਘ ਮਿਆਦੀਆਂ ਅਤੇ ਹੋਰ | ਤਸਵੀਰ-ਕੰਗ <br/> 04-04-2026
ਰਈਆ, 3 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੂੰ ਉਸ ਵੇਲੇ ਬਹੁਤ ਤਕੜਾ ਬੱਲ ਮਿਲਿਆ ਜਦੋਂ ਪਿੰਡ ਕੋਟ ਮਹਿਤਾਬ ਵਿਖੇ 3 ਮੌਜੂਦਾ ਮੈਂਬਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਵਿਚ ਸ਼ਾਮਲ ਹੋ ਗਏ ਜਿਨ੍ਹਾਂ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਭਾਈ ਸਰਬਜੀਤ ਸਿੰਘ ਨੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਤੇ ਬਣਦਾ ਮਾਣ-ਸਨਮਾਨ ਦੇ ਦਾ ਭਰੋਸਾ ਦਿਵਾਇਆ | ਇਸ ਮੌਕੇ ਨਾਲ ਹੀ 'ਵਾਰਿਸ ਪੰਜਾਬ ਦੇ' 11 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ | ਸ਼ਾਮਲ ਹੋਣ ਵਾਲੇ ਮੈਂਬਰਾਂ ਵਿਚ ਗੁਰਜੀਤ ਸਿੰਘ ਮੈਂਬਰ ਪੰਚਾਇਤ, ਕਵਲਜੀਤ ਸਿੰਘ ਮੈਂਬਰ ਪੰਚਾਇਤ, ਗੁਰਸਿਮਰ ਜੀਤ ਸਿੰਘ ਮੈਂਬਰ ਪੰਚਾਇਤ, ਹਰਜੀਤ ਸਿੰਘ, ਦਲਜੀਤ ਸਿੰਘ, ਨਵਜੀਤ ਸਿੰਘ, ਜੁਗਰਾਜ ਸਿੰਘ, ਮਨਪ੍ਰੀਤ ਸਿੰਘ, ਰਾਜਵੀਰ ਸਿੰਘ ,ਰਵਨੀਤ ਸਿੰਘ ,ਕੁਲਦੀਪ ਸਿੰਘ ,ਬਲਦੇਵ ਸਿੰਘ ਆਦਿ ਦੇ ਨਾਂ ਸ਼ਾਮਲ ਹਨ | ਉਕਤਾਂ ਨੂੰ ਪਾਰਟੀ ਸ਼ਾਮਲ ਕਰਨ ਸਮੇਂ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਤੋਂ ਇਲਾਵਾ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਪ੍ਰਧਾਨ ਜਸਕਰਨ ਸਿੰਘ ਰਿਆੜ , ਹਲਕਾ ਇੰਚਾਰਜ ਰਾਜਾਸਾਂਸੀ ਦਲਜੀਤ ਸਿੰਘ ਮਿਆਦੀਆਂ , ਪ੍ਰਗਟ ਸਿੰਘ ਮੀਆਂ ਵਿੰਡ ਦਫ਼ਤਰ ਇੰਚਾਰਜ, ਗੁਰਪ੍ਰੀਤ ਸਿੰਘ ਕੰਮੋਕੇ ਜ਼ਿਲ੍ਹਾ ਸੀਨੀ. ਮੀਤ. ਪ੍ਰਧਾਨ, ਗੁਰਜੀਤ ਸਿੰਘ ਭਲੋਜਲਾ, ਸੁੱਖਜੀਤ ਸਿੰਘ ਗਿੱਲ ਖਾਨਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਥਾਣਾ ਤਰਸਿੱਕਾ ਦੇ ਐੱਸ. ਐੱਚ. ਓ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਰਾਘਵ ਚੱਢਾ ਨੂੰ ਸਮੋਸਿਆਂ ਦੀ ਲੜਾਈ ਲੜਨ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਮੋਰਚਾ ਲਗਾਉਣਾ ਚਾਹੀਦਾ-ਧਾਲੀਵਾਲ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।