11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਕਾਰੀ ਹਸਪਤਾਲ ਝਬਾਲ ਵਿਖੇ ਸਹੂਲਤਾਂ ਦੀ ਘਾਟ ਕਾਰਨ ਲੋਕ ਮਹਿੰਗੇ ਇਲਾਜ ਕਰਾਉਣ ਲਈ ਮਜਬੂਰ <br/>

ਪਿੰਡ 'ਚ ਲੱਗੇ ਗੰਦਗੀ ਦੇ ਢੇਰ | <br/> ਸਰਕਾਰੀ ਹਸਪਤਾਲ ਝਬਾਲ ਦੀ ਇਮਾਰਤ | (ਸੱਜੇ) ਵੈਟਨਰੀ ਹਸਪਤਾਲ ਦੀ ਬਿਨਾਂ ਰਸਤੇ ਤੋਂ ਬਿਲਡਿੰਗ ਤਸਵੀਰਾਂ: ਗੱਗੋਬੂਹਾ <br/> 04-04-2026
ਝਬਾਲ, 3 ਅਪ੍ਰੈਲ (ਸਰਬਜੀਤ ਸਿੰਘ)-ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਦੇਣ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਉੱਚੀਆਂ-ਉੱਚੀਆਂ ਇਮਾਰਤਾਂ ਉਸਾਰਨ ਅਤੇ ਬੀਮਾ ਕਾਰਡ ਬਣਾਉਣ ਤੋਂ ਇਲਾਵਾ ਹੋਰ ਸਹੂਲਤਾਂ ਦੇਣ ਦੇ ਕੀਤੇ ਜਾਂਦੇ ਦਾਅਵਿਆਂ ਦੇ ਬਾਵਜੂਦ ਸਹੂਲਤਾਂ ਦੀ ਘਾਟ ਕਾਰਨ ਸਿਹਤ ਸੇਵਾਵਾਂ ਲੈਣ ਲਈ ਲੋਕਾਂ ਨੰੂ ਖੱਜਲ-ਖੁਆਰ ਹੋਣ ਕਰਕੇ ਪ੍ਰਾਈਵੇਟ ਹਸਪਤਾਲਾਂ 'ਚ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਉੱਥੇ ਹੀ ਪਿੰਡਾਂ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਕਈ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ | ਜਿਸ ਤਰ੍ਹਾਂ ਕਿ ਜ਼ਿਲ੍ਹੇ ਦੇ ਪ੍ਰਸਿੱਧ ਇਤਿਹਾਸਕ ਕਸਬਾ ਝਬਾਲ ਵਿਖੇ ਪਿਛਲੇ ਸਮੇਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਪਿਛਲੀਆਂ ਸਰਕਾਰਾਂ ਵਲੋਂ ਬਣਾਏ ਗਏ ਹਸਪਤਾਲ ਦੀ ਇਮਾਰਤ 'ਚ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਵੱਲ ਦੇਖਿਆ ਜਾਵੇ ਤਾਂ ਅੱਜ ਤੋਂ ਕਈ ਸਾਲ ਪਹਿਲਾਂ ਪੁਰਾਣੀ ਇਮਾਰਤ 'ਚ ਲੋਕਾਂ ਨੂੰ ਮਿਲਦੀਆਂ ਸਿਹਤ ਸੇਵਾਵਾਂ ਤੋਂ ਵੀ ਘੱਟ ਜਾਪਦੀਆਂ ਹਨ, ਕਿਉਂਕਿ ਪਹਿਲੀ ਗੱਲ ਤਾਂ ਹਸਪਤਾਲ 'ਚ ਡਾਕਟਰਾਂ ਦੀ ਹੀ ਵੱਡੀ ਘਾਟ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨ ਹੋਣਾ ਪੈਂਦਾ ਹੈ, ਜਦੋਂ ਕਿ ਹੋਰ ਵੀ ਸਹੂਲਤਾਂ ਨਾ ਮਾਤਰ ਦੇ ਬਰਾਬਰ ਹੋਣ ਕਰਕੇ ਲੋਕਾਂ ਨੂੰ ਮਜ਼ਬੂਰਨ ਸ਼ਹਿਰਾਂ ਵੱਲ ਪ੍ਰਾਈਵੇਟ ਹਸਪਤਾਲਾਂ 'ਚ ਇਲਾਜ ਲਈ ਜਾਣਾ ਪੈ ਰਿਹਾ ਹੈ | ਇਸ ਤੋਂ ਇਲਾਵਾ ਹਸਪਤਾਲ ਦੇ ਆਸ-ਪਾਸ ਅਤੇ ਪਿੰਡ ਵਿਚ ਲੱਗੇ ਥਾਂ-ਥਾਂ ਗੰਦਗੀ ਦੇ ਢੇਰ ਕਈ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ ਅਤੇ ਦਿਨੋ ਦਿਨ ਮੱਛਰਾਂ ਦੀ ਭਰਮਾਰ ਵੱਧਦੀ ਜਾ ਰਹੀ ਹੈ | ਲੋਕ ਦੂਸ਼ਿਤ ਪਾਣੀ ਅਤੇ ਗੰਦਗੀ ਦੇ ਢੇਰਾਂ ਕਾਰਨ ਕਈ ਬਿਮਾਰੀਆਂ ਦੀ ਪਕੜ ਵਿਚ ਆਏ ਹੋਏ ਮਹਿੰਗੇ ਇਲਾਜ ਕਰਵਾਉਣ ਤੋਂ ਬੇਵਸ ਹਨ | ਇਸੇ ਤਰ੍ਹਾਂ ਹੀ ਪਸ਼ੂਆਂ ਦੇ ਇਲਾਜ ਲਈ ਬਣੇ ਵੈਟਰਨਰੀ ਹਸਪਤਾਲ ਦੀ ਵੀ ਨਵੀਂ ਬਣੀ ਇਮਾਰਤ ਨੂੰ ਜਾਣ ਲਈ ਕੋਈ ਰਸਤਾ ਵੀ ਨਹੀਂ ਬਣਾਇਆ ਗਿਆ, ਜਿਸ ਕਰਕੇ ਹਸਪਤਾਲ ਦੇ ਸਟਾਫ਼ ਤੇ ਪਸ਼ੂ ਪਾਲਕ ਕਿਸਾਨਾਂ ਨੂੰ ਹਸਪਤਾਲ ਆਉਣ-ਜਾਣ ਸਮੇਂ ਗੰਦਗੀ 'ਚੋਂ ਲੰਘ ਕੇ ਜਾਣਾ ਪੈਂਦਾ ਹੈ | ਇਲਾਕੇ ਦੇ ਲੋਕਾਂ ਨੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਪਿੰਡ 'ਚ ਲੱਗੇ ਗੰਦਗੀ ਦੇ ਢੇਰ ਬਦਲ ਰਹੇ ਮੌਸਮ ਤੋਂ ਪਹਿਲਾਂ ਚੁਕਵਾਏ ਜਾਣ, ਤਾਂ ਜੋ ਮੱਛਰਾਂ ਦੀ ਵਧ ਰਹੀ ਭਰਮਾਰ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਲਾਕਾ ਵਾਸੀਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਕਾਮਰੇਡ ਅਸ਼ੋਕ ਕੁਮਾਰ ਸੋਹਲ, ਸਾਬਕਾ ਸਰਪੰਚ ਪ੍ਰੀਤਇੰਦਰ ਸਿੰਘ, ਕਾ. ਦਵਿੰਦਰ ਕੁਮਾਰ ਸੋਹਲ, ਕਾ. ਯਸ਼ਪਾਲ ਝਭਾਲ, ਲੈਕਚਰਾਰ ਪਿ੍ਤਪਾਲ ਸਿੰਘ ਝਬਾਲ ਅਤੇ ਹੋਰਾਂ ਨੇ ਮੰਗ ਕੀਤੀ ਕਿ ਸਰਕਾਰੀ ਹਸਪਤਾਲ ਝਬਾਲ ਵਿਖੇ ਡਾਕਟਰਾਂ ਦੀ ਨਿਯੁਕਤੀ ਕਰਕੇ ਡਾਕਟਰਾਂ ਦੀ ਘਾਟ ਪੂਰੀ ਕਰਨ ਤੋਂ ਇਲਾਵਾ ਹੋਰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਵੈਟਨਰੀ ਹਸਪਤਾਲ ਨੂੰ ਜਾਣ ਵਾਲਾ ਰਸਤਾ ਬਣਾਉਣ ਤੋਂ ਇਲਾਵਾ ਪਿੰਡ ਵਿਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਵੀ ਚੁਕਵਾਏ ਜਾਣ, ਤਾਂ ਜੋ ਵੱਧ ਰਹੀਆਂ ਬਿਮਾਰੀਆਂ ਦੀ ਰੋਕਥਾਮ ਹੋ ਸਕੇ ਅਤੇ ਪਿੰਡ ਵਿਚ ਸਾਫ ਸਫਾਈ ਹੋਵੇ |

ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਮੋਗਾ ਦਾ ਬੀ.ਬੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ 'ਆਪ' ਦੀ ਕਹਿਣੀ ਅਤੇ ਕਥਨੀ 'ਚ ਜ਼ਮੀਨ-ਅਸਮਾਨ ਦਾ ਫਰਕ-ਹਰਪ੍ਰਤਾਪ ਸਿੰਘ ਅਜਨਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।