22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 05-04-2026

ਤਰਨ ਤਾਰਨ, 4 ਅਪ੍ਰੈਲ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 2 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 27 ਮਾਰਚ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਮੋਹਨਪੁਰ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਲਿਖਤੀ ਸ਼ਿਕਾਇਤ ਪੁਲਿਸ ਨੂੰ ਕੀਤੀ ਕਿ 23 ਮਾਰਚ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮੰਗਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਖਡੂਰ ਸਾਹਿਬ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 1 ਕੀਪੈਡ ਮੋਬਾਈਲ ਫੋਨ, ਇਕ ਲਵਾਰਿਸ ਹਾਲਤ ਵਿਚ ਮੋਬਾਈਲ ਫੋਨ ਅਤੇ 2 ਬੈਟਰੀਆਂ ਬਰਾਮਦ ਹੋਈਆਂ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਵਲੋਂ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਧਰਨਾ <br/> ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਪਿੰਡ ਭੂਰਾ ਕੋਹਨਾ ਦੇ ਨਵੇ ਪਿ੍ੰਸੀਪਲ ਸਿ.ਬਿਨਸੀ ਫਿਲਿਪ ਦਾ ਕੀਤਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।