23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਮਿਸਤਰੀ ਦੀ ਮੌਤ, ਮਜ਼ਦੂਰ ਗੰਭੀਰ ਜ਼ਖਮੀ <br/>

ਅਜੀਤ ਡੈਸਕ 05-04-2026
ਤਰਨ ਤਾਰਨ, 4 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਫੋਕਲ ਪੁਆਇੰਟ ਏਰੀਏ ਸਥਿਤ ਇਕ ਮਕਾਨ ਦੀ ਉਸਾਰੀ ਅਧੀਨ ਮਕਾਨ ਦੇ ਉਪਰੋਂ ਦੀ ਬਿਜਲੀ ਦੀਆਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਦੀ ਚਪੇਟ ਵਿਚ ਮਿਸਤਰੀ ਅਤੇ ਮਜ਼ਦੂਰ ਆ ਗਏ, ਜਿਸ ਕਾਰਨ ਕਰੰਟ ਲੱਗਣ ਨਾਲ ਮਿਸਤਰੀ ਦੀ ਮੌਤ ਹੋ ਗਈ ਜਦਕਿ ਮਜ਼ਦੂਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਤਰਨ ਤਾਰਨ ਦੇ ਫੋਕਲ ਪੁਆਇੰਟ ਸਥਿਤ ਇਕ ਮਕਾਨ ਦੀ ਉਸਾਰੀ ਚੱਲ ਰਹੀ ਸੀ, ਮਕਾਨ ਉਪਰੋਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਲੰਘ ਰਹੀਆਂ ਸਨ | ਮਕਾਨ ਉਸਾਰੀ ਦੌਰਾਨ ਰਾਜ ਮਿਸਤਰੀ ਸੋਨਾ ਸਿੰਘ ਅਤੇ ਮਜ਼ਦੂਰ ਸ਼ਰਨਜੀਤ ਸਿੰਘ ਕੰਧ ਨੂੰ ਪਲਸਤਰ ਕਰ ਰਹੇ ਸਨ ਕਿ ਅਚਾਨਕ ਕਰੰਟ ਦੀ ਚਪੇਟ ਵਿਚ ਆ ਗਏ, ਜਿਸ ਕਾਰਨ ਸੋਨਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਸ਼ਰਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਜਿਆਦਾ ਗੰਭੀਰ ਹੋਣ ਕਾਰਨ ਅੰਮਿ੍ਤਸਰ ਹਸਪਤਾਲ ਲਈ ਰੈਫਰ ਕਰ ਦਿੱਤਾ | ਘਟਨਾ ਦਾ ਸਮਾਚਾਰ ਮਿਲਣ 'ਤੇ ਪਹੁੰਚੇ ਥਾਣਾ ਸਿਟੀ ਦੇ ਅਧਿਕਾਰੀ ਤਰਸੇਮ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਨਾਮਕ ਵਿਅਕਤੀ ਜੋ ਕਿ ਮੁਲਾਜ਼ਮ ਹੈ, ਦੇ ਘਰ ਵਿਚ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਬਿਜਲੀ ਦੀਆਂ ਹਾਈ ਵੋਟਲੇਜ ਤਾਰਾਂ ਦੀ ਚਪੇਟ ਵਿਚ ਆਉਣ ਕਾਰਨ ਮਿਸਤਰੀ ਸੋਨਾ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਸ਼ਰਨਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਹੈ, ਪੀੜਤ ਪਰਿਵਾਰਾਂ ਦੀ ਸ਼ਿਕਾਇਤ ਦੇ ਅਧਾਰ 'ਤੇ ਕਾਰਵਾਈ ਕੀਤੀ ਜਾਵੇਗੀ | ਦੂਸਰੇ ਪਾਸੇ ਬਿਜਲੀ ਬੋਰਡ ਦੇ ਅਧਿਕਾਰੀ ਜੇ.ਈ. ਗੁਰਜੰਟ ਸਿੰਘ ਵੀ ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਜੋ ਵੀ ਘਟਨਾ ਵਾਪਰੀ ਉਹ ਬਹੁਤ ਮੰਦਭਾਗੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਬਹੁਤ ਚਿਰ ਪਹਿਲਾਂ ਦੀਆਂ ਇਥੋਂ ਲੰਘਦੀਆਂ ਸਨ, ਜਦੋਂ ਇਥੇ ਖੇਤ ਹੁੰਦੇ ਸਨ ਪਰ ਬਾਅਦ ਵਿਚ ਲੋਕਾਂ ਵਲੋਂ ਹਾਈ ਵੋਲਟੇਜ ਤਾਰਾਂ ਦੇ ਥੱਲੇ ਆਪਣੇ ਮਕਾਨ ਬਣਾ ਲਏ ਹਨ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ |
ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿਸਤਰੀ ਸੋਨਾ ਸਿੰਘ ਅਤੇ ਸ਼ਰਨਜੀਤ ਸਿੰਘ ਵਾਸੀਅਨ ਪਿੰਡ ਝੰਡੇਰ ਰੋਜਾਨਾਂ ਦੀ ਤਰ੍ਹਾਂ ਮਿਹਨਤ ਮਜ਼ਦੂਰੀ ਕਰਨ ਲਈ ਪਿੰਡ ਤੋਂ ਤਰਨ ਤਾਰਨ ਆਏ ਸਨ, ਜੋ ਕੰਮ ਕਰਦੇ ਸਮੇਂ ਮਕਾਨ ਉਪਰ ਹਾਈ ਵੋਲਟੇਜ ਤਾਰਾਂ ਨਾਲ ਕਰੰਟ ਲੱਗਣ ਕਾਰਨ ਸੋਨਾ ਦੀ ਮੌਤ ਹੋ ਗਈ ਹੈ ਅਤੇ ਇਹ ਸਭ ਮਕਾਨ ਮਾਲਕ ਦੀ ਅਣਗਹਿਲੀ ਕਾਰਨ ਹੋਇਆ ਹੈ, ਜਿਸ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਪਰ ਪੁਲਿਸ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮਿ੍ਤਕ ਗਰੀਬ ਪਰਿਵਾਰ ਨਾਲ ਸੰਬੰਧਿਤ ਸੀ ਅਤੇ ਉਸ ਦੇ ਛੋਟੇ ਛੋਟੇ ਬੱਚੇ ਹਨ, ਇਸ ਲਈ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇ ਨਾਲ-ਨਾਲ ਆਰਥਿਕ ਸਹਾਇਤਾ ਵੀ ਦਿੱਤੀ ਜਾਵੇ ਅਤੇ ਜ਼ਖਮੀ ਹੋਏ ਸ਼ਰਨਜੀਤ ਸਿੰਘ ਨੂੰ ਵੀ ਆਰਥਿਕ ਸਹਾਇਤਾ ਅਤੇ ਉਸ ਦਾ ਇਲਾਜ ਕਰਵਾਇਆ ਜਾਵੇ ਅਤੇ ਇਸ ਘਟਨਾ ਲਈ ਜਿੰਮੇਵਾਰ ਮਕਾਨ ਮਾਲਕ ਖਿਲਾਫ਼ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਪਿੰਡ ਰਸੂਲਪੁਰ ਵਿਖੇ ਅਕਾਲੀ ਵਰਕਰ ਮਿਲਣੀ, ਬ੍ਰਹਮਪੁਰਾ ਨੇ ਪਾਰਟੀ ਮਜ਼ਬੂਤੀ ਲਈ ਦਿੱਤਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।