24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬਰਸਾਤ, ਤੇਜ਼ ਹਵਾਵਾਂ ਤੇ ਗੜੇਮਾਰੀ ਨਾਲ ਕਣਕ ਦੀ ਫਸਲ ਹੋ ਰਹੀ ਹੈ ਤਬਾਹ-ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ <br/>

ਅਜੀਤ ਡੈਸਕ 05-04-2026
ਪੱਟੀ, 4 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਇਲਾਕੇ ਵਿਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਲਗਾਤਾਰ ਬਰਸਾਤ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਪੱਕ ਕੇ ਤਿਆਰ ਖੜੀ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਕੁਦਰਤ ਦੀ ਇਸ ਕਰੋਪੀ ਆਫ਼ਤ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਗਹਿਰੀ ਮਾਯੂਸੀ ਅਤੇ ਪਰੇਸ਼ਾਨੀ ਦੇ ਆਸਾਰ ਨਜ਼ਰ ਆ ਰਹੇ ਹਨ | ਜਿਕਰਯੋਗ ਹੈ ਕਿ ਕਿਸਾਨਾਂ ਦੀ ਹਾੜ੍ਹੀ ਦੀ ਮੁੱਖ ਫਸਲ ਕਣਕ ਤੋਂ ਇਸ ਵਾਰ ਕਿਸਾਨਾਂ ਨੂੰ ਕਾਫ਼ੀ ਉਮੀਦਾਂ ਸਨ ਅਤੇ ਬੰਪਰ ਪੈਦਾਵਾਰ ਦੀ ਤਵੱਕੋ ਵੀ ਜਤਾਈ ਜਾ ਰਹੀ ਸੀ ਪਰ ਲਗਾਤਾਰ ਬਰਸਾਤ, ਤੇਜ਼ ਹਨੇਰੀਆਂ ਅਤੇ ਗੜੇ੍ਹਮਾਰੀ ਨੇ ਫਸਲ ਨੂੰ ਜ਼ਮੀਨ 'ਤੇ ਵਿਛਾ ਦਿੱਤਾ ਹੈ | ਕਈ ਥਾਵਾਂ 'ਤੇ ਪੂਰੀ ਤਰ੍ਹਾਂ ਪੱਕ ਚੁੱਕੀ ਕਣਕ ਜ਼ਮੀਨ ਵਿਚ ਹੀ ਉੱਗਰਣ ਲੱਗ ਪਈ ਹੈ, ਜਿਸ ਨਾਲ ਕਿਸਾਨਾਂ ਦੀ ਸਾਰੀ ਮਿਹਨਤ 'ਤੇ ਪਾਣੀ ਫਿਰਦਾ ਦਿਖਾਈ ਦੇ ਰਿਹਾ ਹੈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੁਖਵਿੰਦਰ ਸਿੰਘ ਉਬੋਕੇ ਨੇ ਦੱਸਿਆ ਕਿ ਕਿਸਾਨਾਂ ਨੇ ਸ਼ਾਹੂਕਾਰਾਂ ਅਤੇ ਬੈਂਕਾਂ ਤੋਂ ਕਰਜ਼ਾ ਲੈ ਕੇ ਮਹਿੰਗੀਆਂ ਦਵਾਈਆਂ, ਖਾਦਾਂ ਅਤੇ ਬੀਜਾਂ 'ਤੇ ਵੱਡਾ ਖਰਚਾ ਕਰਕੇ ਫਸਲ ਤਿਆਰ ਕੀਤੀ ਸੀ | ਕਿਸਾਨਾਂ ਨੂੰ ਇਸ ਫਸਲ ਤੋਂ ਆਪਣੇ ਕਰਜ਼ੇ ਅਦਾ ਕਰਨ ਅਤੇ ਘਰੇਲੂ ਲੋੜਾਂ ਪੂਰੀਆਂ ਕਰਨ ਦੀ ਉਮੀਦ ਸੀ, ਪਰ ਕੁਦਰਤ ਦੀ ਇਸ ਆਫ਼ਤ ਨੇ ਕਿਸਾਨਾਂ ਨੂੰ ਮੁੜ ਕਰਜੇ ਦੇ ਬੋਝ ਵੱਲ ਧੱਕ ਦਿੱਤਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਰਸਾਤ ਅਤੇ ਗੜੇ੍ਹਮਾਰੀ ਨਾਲ ਹੋਏ ਨੁਕਸਾਨ ਦੀ ਤੁਰੰਤ ਖ਼ਾਸ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਕਣਕ ਦੀ ਪੱਕੀ ਫ਼ਸਲ ਤੇ ਪਈ ਕੁਦਰਤੀ ਮਾਰ ਨੇ ਕਿਸਾਨਾਂ ਦੇ ਫਿਕਰ ਵਧਾਏ <br/> ਅਗਲੀ ਖ਼ਬਰ ਸਰਬਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।