26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬੀਬੀ ਹਰਜਿੰਦਰ ਕੌਰ ਸੀਨੀਅਰ ਰਿਕਾਰਡ ਕੀਪਰ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ <br/>

ਅਜੀਤ ਡੈਸਕ 05-04-2026
ਬਾਬਾ ਬਕਾਲਾ ਸਾਹਿਬ, 4 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਬਤੌਰ ਸੀਨੀਅਰ ਰਿਕਾਰਡ ਕੀਪਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਬੀਬੀ ਹਰਜਿੰਦਰ ਕੌਰ ਨੂੰ ਸਟਾਫ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਗੁਰਪ੍ਰ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੀਤ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਬੀਬੀ ਹਰਜਿੰਦਰ ਕੌਰ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਅਮਰਜੀਤ ਸਿੰਘ ਅਕਾਊਾਟੈਂਟ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਹੈੱਡਗ੍ਰੰਥੀ ਭਾਈ ਕੇਵਲ ਸਿੰਘ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਸਾ: ਹੈੱਡਗ੍ਰੰਥੀ ਭਾਈ ਭੁਪਿੰਦਰ ਸਿੰਘ, ਦਵਿੰਦਰ ਸਿੰਘ ਭੱਟੀਵਾਲ, ਜਰਮਨਜੀਤ ਸਿੰਘ ਜਲਾਲ ਉਸਮਾ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਲਗਾਇਆ ਧਰਨਾ <br/> ਅਗਲੀ ਖ਼ਬਰ ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਰਾਵੀ ਦਰਿਆ 'ਤੇ ਚੱਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।