26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜਨਤਕ ਜਥੇਬੰਦੀਆਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਲਗਾਇਆ ਧਰਨਾ <br/>

ਅਜੀਤ ਡੈਸਕ 05-04-2026
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਜਨਤਕ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਔਰਤ ਮੁਕਤੀ ਮੋਰਚਾ ਵਲੋਂ ਸਾਂਝੇ ਤੌਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਸੰਗੀਨ ਜ਼ੁਲਮਾਂ 'ਚ ਨਾਮਜ਼ਦ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ, ਬੇਕਸੂਰਾਂ ਵਿਰੁੱਧ ਬਣਾਈਆਂ ਝੂਠੀਆਂ ਐਫ਼. ਆਈ.ਆਰ. ਰੱਦ ਕਰਵਾਉਣ ਅਤੇ ਪੁਲਿਸ ਵਧੀਕੀਆਂ ਖਿਲਾਫ ਸਤਵਿੰਦਰ ਸਿੰਘ ਉਠੀਆਂ, ਪ੍ਰੋ. ਮਾਲਕ ਸਿੰਘ ਗੁਰਾਲਾ, ਜੱਗਾ ਸਿੰਘ ਡੱਲਾ, ਦੇਸਾ ਸਿੰਘ ਭਿੰਡੀ ਔਲਖ, ਗੁਰਨਾਮ ਸਿੰਘ ਉਮਰਪੁਰਾ, ਰਜਿੰਦਰ ਸਿੰਘ ਭਲਾ ਪਿੰਡ ਅਤੇ ਅਮਰਜੀਤ ਸਿੰਘ ਅਨੈਤਪੁਰਾ ਦੀ ਪ੍ਰਧਾਨਗੀ ਹੇਠ ਥਾਣਾ ਅਜਨਾਲਾ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਪੁਲਿਸ ਲੋਕਾਂ ਦੇ ਜਾਨ ਮਾਲ ਦੀ ਰਖਵਾਲੀ ਹੁੰਦੀ ਹੈ ਪ੍ਰੰਤੂ ਅੱਜ ਅਜਨਾਲਾ ਖੇਤਰ 'ਚ ਰੋਜ਼ਾਨਾ ਚੋਰੀਆਂ ਅਤੇ ਲੁੱਟਾਂ ਖੋਹਾਂ ਸ਼ਰੇਆਮ ਹੋ ਰਹੀਆਂ ਹਨ ਪ੍ਰੰਤੂ ਪੁਲਿਸ ਵਲੋਂ ਇਨ੍ਹਾਂ ਦੋਸ਼ੀਆਂ-ਲੁੱਟਮਾਰਾਂ ਵਿਰੁੱਧ ਕੇਸ ਕਰਨ ਦੀ ਬਜਾਏ ਨਿਰਦੋਸ਼ ਲੋਕਾਂ ਵਿਰੁੱਧ ਕੇਸ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਨੌਜਵਾਨ ਸਭਾ ਦੇ ਪ੍ਰਧਾਨ ਜੱਗਾ ਸਿੰਘ ਡੱਲਾ ਨੂੰ ਜਾਨੋ ਮਾਰਨ ਦੇ ਇਰਾਦੇ ਨਾਲ ਸਿਰ 'ਤੇ ਗੰਭੀਰ ਸੱਟ ਲਾਉਣ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ, ਝੂਠੀ ਐਫ਼.ਆਈ.ਆਰ. ਅਜੇ ਤੱਕ ਰੱਦ ਨਹੀਂ ਕੀਤੀ ਗਈ | ਡਾ. ਅਜਨਾਲਾ ਨੇ ਅੱਗੇ ਦੱਸਿਆ ਕਿ ਡੀ.ਐੱਸ.ਪੀ. ਅਜਨਾਲਾ ਵਲੋਂ ਜਨਤਕ ਜਥੇਬੰਦੀਆਂ ਦੇ ਆਗੂਆਂ ਦੇ ਟੈਲੀਫੋਨ ਸੁਣਨੇ ਬੰਦ ਕਰ ਦਿੱਤੇ ਹਨ, ਅਜੇ ਇਨਸਾਫ ਤਾਂ ਦੂਰ ਦੀ ਗੱਲ ਹੈ | ਇਸ ਦੌਰਾਨ ਡਾ: ਸਤਨਾਮ ਸਿੰਘ ਅਜਨਾਲਾ ਸਮੇਤ ਹੋਰਨਾਂ ਆਗੂਆਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਸਾਡਾ ਇਹ ਧਰਨਾ ਮੰਗਾਂ ਮਨਵਾਉਣ ਤੱਕ ਜਾਰੀ ਰਹੇਗਾ | ਇਸ ਮੌਕੇ ਕਾਲਾ ਸਿੰਘ ਡੱਲਾ, ਬਲਵਿੰਦਰ ਸਿੰਘ ਡਿਆਲ ਭੱਟੀ, ਕੁਲਦੀਪ ਸਿੰਘ ਅਜਨਾਲਾ, ਸਾ. ਸਰਪੰਚ ਤੇ ਨੰਬਰਦਾਰ ਲਖਬੀਰ ਸਿੰਘ ਤੇੜਾ ਰਾਜਪੂਤਾਂ, ਰੇਸ਼ਮ ਸਿੰਘ ਭੂਰੇਗਿੱਲ, ਗਾਇਕ ਗੁਰਪਾਲ ਗਿੱਲ ਸੈਦਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਐਲ.ਆਈ.ਸੀ. ਦਫ਼ਤਰ ਰਈਆ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ <br/> ਅਗਲੀ ਖ਼ਬਰ ਬੀਬੀ ਹਰਜਿੰਦਰ ਕੌਰ ਸੀਨੀਅਰ ਰਿਕਾਰਡ ਕੀਪਰ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।