27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਆਪ ਦੇ ਸਰਪੰਚ ਵਲੋਂ ਦਲਿਤ ਭਾਈਚਾਰੇ ਨਾਲ ਕੀਤੀਆਂ ਵਧੀਕੀਆਂ ਬਰਦਾਸ਼ਤ ਨਹੀਂ -ਮਜੀਠੀਆ <br/>

ਬਿਕਰਮ ਸਿੰਘ ਮਜੀਠੀਆ | <br/> 05-04-2026
ਜੇਠੂਵਾਲ/ਕੱਥੂਨੰਗਲ, 4 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ, ਦਲਵਿੰਦਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਪਿੰਡ ਵੇੲੀਂ ਪੰੂਈ ਦੇ ਆਪ ਨਾਲ ਸੰਬੰਧਤ ਸਰਪੰਚ ਵਲੋਂ ਸੱਤਾ ਦੇ ਨਸ਼ੇ ਵਿਚ ਦਲਿਤ ਭਾਈਚਾਰੇ ਦੇ ਘਰਾਂ ਨੂੰ ਅੱਗ ਲਗਾਉਣ ਤੇ ਉਨ੍ਹਾਂ ਨਾਲ ਕੀਤੀਆਂ ਗਈਆਂ ਵਧੀਕੀਆਂ ਅਕਾਲੀ ਦਲ ਕਦੇ ਬਰਦਾਤ ਨਹੀਂ ਕਰੇਗਾ ਅਤੇ ਸਰਕਾਰ ਵੀ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਬਚਾ ਰਹੀ ਹੈ ਪਰ ਅਕਾਲੀ ਦਲ ਹਮੇਸ਼ਾਂ ਦਲਿਤ ਭਾਈਚਾਰੇ ਨਾਲ ਵਧੀਕੀਆਂ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗਾ ਅਤੇ ਹਮੇਸ਼ਾਂ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ | ਸ. ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਦਲਿਤ ਭਾਈਚਾਰੇ ਨੂੰ ਦਬਾਉਣ ਵਾਸਤੇ ਕਈ ਹੱਥਕੰਡੇ ਵਰਤ ਰਹੀ ਹੈ ਉਨ੍ਹਾਂ ਨਾਲ ਧੱਕੇਸ਼ਾਹੀਆਂ ਕਰਕੇ ਕਦੇ ਵੀ ਉਨ੍ਹਾਂ ਨੂੰ ਦਬਾ ਨਹੀਂ ਸਕਦੀ ਕਿਉਂਕਿ ਦਲਿਤ ਭਾਈਚਾਰੇ ਨੂੰ ਜੋ ਆਪ ਸਰਕਾਰ ਸਹੂਲਤਾਂ ਦੇ ਕੇ ਉੱਪਰ ਚੁੱਕਣ ਦਾ ਢਿੰਡੋਰਾ ਪਿੱਟ ਰਹੀ ਹੈ ਉਸ ਦਾ ਚਿਹਰਾ ਵੇੲੀਂਪੂੰਈ ਵਿਖੇ ਦਲਿਤ ਭਾਈਚਾਰੇ ਨਾਲ ਵਾਪਰੀ ਘਟਨਾ ਨੇ ਬੇਨਕਾਬ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਦਲਿਤ ਭਾਈਚਾਰੇ ਨਾਲ ਵਧੀਕੀਆਂ ਕਰਨ ਵਾਲੇ ਸਰਪੰਚ ਤੇ ਉਸ ਦੇ ਸਾਥੀਆਂ ਵਿਰੁੱਧ ਢੁੱਕਵੀਂ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਸਖਤ ਐਕਸ਼ਨ ਲਵੇਗਾ | ਇਸ ਮੌਕੇ ਮੇਜਰ ਸਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪ੍ਰਸਾਰ, (ਸਾਰੇ ਪੀਏ ਮਜੀਠੀਆ) ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਸਰਪੰਚ ਗੁਰਭੇਜ ਸਿੰਘ ਸੋਨਾ, ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ, ਮੱਖਣ ਸਿੰਘ ਹਰੀਆ ਆਦਿ ਸ਼ਾਮਲ ਸਨ |

ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਚਿਪੜਾ ਦੀ ਪੰਚਾਇਤ ਨੂੰ 5 ਲੱਖ ਦਾ ਦਿੱਤਾ ਚੈੱਕ ਅਗਲੀ ਖ਼ਬਰ ਡਿਪਸ ਸਕੂਲ ਰਈਆ (ਫੱਤੂਵਾਲ) ਵਿਖੇ ਇੰਟਰ ਹਾਊਸ ਡਾਂਸ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।