29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਸਰਹੱਦੀ ਖੇਤਰ ਲਈ ਰੁਜ਼ਗਾਰ ਦੇ ਵਿਸ਼ੇਸ਼ ਪੈਕੇਜ ਲਿਆਂਦੇ ਜਾਣਗੇ-ਕਰਨਬੀਰ ਬੁਰਜ <br/>

ਅਜੀਤ ਡੈਸਕ 08-04-2026
ਝਬਾਲ, 7 ਅਪ੍ਰੈਲ (ਸੁਖਦੇਵ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਕਰਦਿਆਂ ਸਰਹੱਦੀ ਖੇਤਰ ਦੇ ਪਿੰਡ ਨੌਸਹਿਰਾ ਢਾਲਾ ਵਿਖੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਜਿੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ੇਸ਼ ਪੈਕੇਜ ਲਿਆਂਦੇ ਜਾਣਗੇ, ਉੱਥੇ ਸਿਹਤ ਤੇ ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾਵੇਗਾ | ਮੀਟਿੰਗ ਸੁਖਜੀਤ ਸਿੰਘ ਸੁਖੀ ਬੁਰਜ, ਜਗੀਰ ਸਿੰਘ ਨੌਸ਼ਹਿਰਾ ਢਾਲਾ, ਕਸ਼ਮੀਰ ਸਿੰਘ, ਰਣਧੀਰ ਸਿੰਘ, ਜਗੀਰ ਸਿੰਘ, ਕੇਵਲ ਸਿੰਘ, ਸਰਤਾਜ ਸਿੰਘ, ਰਜਿੰਦਰ ਪਾਲ ਸਿੰਘ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੁਖਰਾਜ ਸਿੰਘ, ਹਰਭਾਗ ਸਿੰਘ, ਗੁਰਸੇਵਕ ਸਿੰਘ ਨੌਸ਼ਹਿਰਾ ਢਾਲਾ, ਮਲਕੀਤ ਸਿੰਘ, ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਸਵਿੰਦਰ ਸਿੰਘ ਝਬਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਬੁੱਢਾ ਪਬਲਿਕ ਸਕੂਲ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਦੇ ਦੂਸਰੇ ਦਿਨ ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ <br/> ਅਗਲੀ ਖ਼ਬਰ ਪੁਲਿਸ ਤੇ ਬੀ.ਐਸ.ਐਫ. ਵਲੋਂ ਪਾਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।