29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਗੁਰਮਤਿ ਟ੍ਰੇਨਿੰਗ ਕੈਂਪ ਸ਼ੁਰੂ <br/>

ਗੁਰਮਤਿ ਟ੍ਰੇਨਿੰਗ ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਤੇ ਨਾਲ ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਗੰਡਵਿੰਡ, ਪਿ੍ੰਸੀਪਲ ਡਾ. ਤਰਨਜੀਤ ਸਿੰਘ | ਤਸਵੀਰ: ਗੱਗੋਬੂਹਾ <br/> 08-04-2026
ਝਬਾਲ, 7 ਅਪ੍ਰੈਲ (ਸਰਬਜੀਤ ਸਿੰਘ)-ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਘਮ ਵਲੋਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਸਹਿਯੋਗ ਨਾਲ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ (ਤਰਨ ਤਾਰਨ) ਵਿਖੇ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ 'ਗੁਰਮਤਿ ਟ੍ਰੇਨਿੰਗ ਕੈਂਪ' ਦੀ ਆਰੰਭਤਾ ਕੀਤੀ ਗਈ | ਗੁਰਮਤਿ ਟ੍ਰੇਨਿੰਗ ਕੈਂਪ ਦੇ ਪਹਿਲੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਹਾਲ ਵਿਖੇ ਸਜਾਏ ਗਏ ਦੀਵਾਨ ਮੌਕੇ ਹੈਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਅਰਦਾਸ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ ਗਈ | ਦੀਵਾਨ ਹਾਲ ਵਿਖੇ ਇਕੱਤਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਨੇ ਆਖਿਆ ਕਿ ਕੈਂਪ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਸਿੱਖੀ ਸਿਧਾਂਤਾਂ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਸਿਧਾਂਤਾਂ ਨਾਲ ਜੋੜਨਾ ਹੈ, ਤਾਂ ਜੋ ਉਹ ਇਕ ਚੰਗੇ ਇਨਸਾਨ ਬਣ ਸਕਣ | ਇਸ ਮੌਕੇ ਐਮ.ਐਮ.ਏ. ਲਾਇਨਜ਼ ਕਲੱਬ ਦੇ ਪ੍ਰਬੰਧਕਾਂ ਵਲੋਂ ਕੈਂਪ ਦੌਰਾਨ ਰੋਜ਼ਾਨਾ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਸਵੇਰ ਦੇ ਦੀਵਾਨ ਹਾਲ ਦੀ ਸਮਾਪਤੀ ਤੋਂ ਬਾਅਦ ਵਿਦਿਆਰਥੀਆਂ ਨੂੰ ਗੁਰੂ ਦਾ ਲੰਗਰ ਛਕਾਇਆ ਗਿਆ | ਉਪਰੰਤ ਵਿਦਿਆਰਥੀਆਂ ਨੂੰ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਬਾਕਸਿੰਗ ਮੁਕਾਬਲਿਆਂ ਨੂੰ ਦੇਖਣ ਲਈ ਬੱਸਾਂ ਰਾਹੀ ਰਵਾਨਾ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਤਰਨਜੀਤ ਸਿੰਘ, ਪਿ੍ੰਸੀਪਲ ਮੈਡਮ ਜਗਰੂਪ ਕੌਰ, ਮੈਡਮ ਸੁਖਵਿੰਦਰ ਕੌਰ ਛੀਨਾ, ਪਿ੍ੰਸੀਪਲ ਪ੍ਰਭਜੀਤ ਸਿੰਘ ਪੱਟੀ, ਪਿ੍ੰਸੀਪਲ ਮੈਡਮ ਧਰਮਬੀਰ ਕੌਰ ਰੱਤੋਕੇ, ਪਿ੍ੰਸੀਪਲ ਮੈਡਮ ਕੰਵਲਜੀਤ ਕੌਰ ਤਰਨ ਤਰਨ, ਪਿ੍ੰਸੀਪਲ ਮੈਡਮ ਮਮਤਾ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਮੰਡੀ 'ਚ ਕਣਕ ਚੰਗੀ ਤਰ੍ਹਾਂ ਸੁਕਾ ਕੇ ਲਿਆਉਣ-ਬਾਠ, ਚੌਧਰੀ <br/> ਅਗਲੀ ਖ਼ਬਰ ਬਾਜਵਾ ਦੇ 'ਸਿਉਂਕ' ਵਾਲੇ ਬਿਆਨ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।