08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬੋਲੇਪਣ ਦੇ ਲੱਛਣਾਂ ਦਾ ਸਮੇਂ ਸਿਰ ਪਤਾ ਲੱਗਣ 'ਤੇ ਬਚਾਅ ਸੰਭਵ-ਡਾ. ਰੰਧਾਵਾ

ਅਜੀਤ ਡੈਸਕ 10-04-2026
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਬੋਲਾਪਣ ਇਕ ਗੰਭੀਰ ਬਿਮਾਰੀ ਹੈ, ਸਮੇਂ ਸਿਰ ਇਸ ਦੇ ਲੱਛਣ ਪਛਾਣ ਕੇ ਇਸ ਤੋਂ ਬਚਿਆ ਜਾ ਸਕਦਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਘੱਟ ਸੁਣਾਈ ਦੇਣਾ, ਗਲ ਨੂੰ ਸਮਝਣ ਵਿਚ ਪ੍ਰੇਸ਼ਾਨੀ, ਕੰਨਾਂ ਵਿਚ ਛਾਂ-ਛਾਂ ਦੀਆਂ ਆਵਾਜ਼ਾਂ ਆਉਣਾ, ਕੰਨ 'ਚ ਕੁਝ ਫਸਿਆ ਹੋਣਾ, ਟੀ.ਵੀ ਅਤੇ ਰੇਡੀਓ ਦੀ ਅਵਾਜ ਉਚੀ ਕਰਕੇ ਸੁਨਣਾ, ਕੰਨ ਵਿਚ ਰੇਸ਼ਾ ਵਗਣਾ, ਸਾਹਮਣੇ ਵਾਲੇ ਦੀ ਗਲ ਸਮਝ ਨਾ ਉਣਆ ਅਤੇ ਗਲਤ ਉਤਰ ਦੇਣਾ, ਕੰਨ ਵਿਚ ਦਰਦ ਰਹਿਣਾ, ਚੱਕਰ ਆਉਣਾ ਆਦਿ ਬੋਲੇਪਣ ਦੇ ਲੱਛਣ ਹੋ ਸਕਦੇ ਹਨ | ਉਨ੍ਹਾਂ ਦੱਸਿਆ ਕਿ ਅਗਰ ਕੋਈ ਵਿਅਕਤੀ ਕੰਨ ਦੇ ਉਕਤ ਲੱਛਣਾਂ ਤੋਂ ਪੀੜਤ ਹੈ ਤਾਂ ਤਰੁੰਤ ਮਾਹਿਰ ਡਾਕਟਰ ਪਾਸ ਆਪਣਾ ਚੈਕਅਪ ਕਰਵਾਉ ਤਾਂ ਕਿ ਬਿਮਾਰੀ ਗੰਭੀਰ ਨਾ ਬਣੇ |
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ 'ਚ 9 ਮਈ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ <br/> ਅਗਲੀ ਖ਼ਬਰ ਜ਼ੋਨ ਬਾਬਾ ਦੀਪ ਸਿੰਘ ਜੀ ਦੀ ਕੋਰ ਕਮੇਟੀ ਦੀਆਂ ਚੋਣਾਂ ਹੋਈਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।