17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਲਾਲਪੁਰਾ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਕੀਤੀ ਚਰਚਾ <br/>

ਅਜੀਤ ਡੈਸਕ 11-04-2026
ਤਰਨ ਤਾਰਨ, 10 ਅਪ੍ਰੈਲ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਬਲਾਕ ਪ੍ਰਧਾਨ ਕਿਸਾਨ ਵਿੰਗ ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨ ਵਿੰਗ ਦੇ ਪ੍ਰਧਾਨਾਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਕਿਸਾਨਾਂ ਨਾਲ ਸੰਬੰਧਿਤ ਮੌਜੂਦਾ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ | ਲਾਲਪੁਰਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ | ਉਨ੍ਹਾਂ ਨੇ ਸਮੂਹ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਕਿਸਾਨਾਂ ਤੱਕ ਪਹੁੰਚਾਉਣ ਵਿਚ ਸਹਿਯੋਗ ਦੇਣ | ਅੰਤ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਭ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਰਹਿਣਗੇ | ਇਸ ਸਮੇਂ ਉਨ੍ਹਾਂ ਦੇ ਨਾਲ ਚੇਅਰਮੈਨ ਹਰਜੀਤ ਸਿੰਘ ਸੰਧੂ, ਹਲਕਾ ਕਿਸਾਨ ਵਿੰਗ ਕੋਆਰਡੀਨੇਟਰ ਸਵਿੰਦਰ ਸਿੰਘ ਚੰਬਾ, ਨਿਸ਼ਾਨ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ ਫੈਲੋਕੇ, ਚੇਅਰਮੈਨ ਟਰੇਡ ਵਿੰਗ ਗੌਰਵ ਰਾਮਪਾਲ, ਹਲਕਾ ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੰੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦਲੇਰ ਸਿੰਘ ਸਰਲੀ ਕਾਂਗਰਸ ਪਾਰਟੀ ਦੇ ਦੂਸਰੀ ਵਾਰ ਬਲਾਕ ਜਲਾਲਾਬਾਦ ਦੇ ਬਣੇ ਪ੍ਰਧਾਨ <br/> ਅਗਲੀ ਖ਼ਬਰ ਭਾਜਪਾ ਵਲੋਂ 47ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।