16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਘਰ 'ਚ ਦਾਖਲ ਹੋ ਕੇ ਲੜਕੀ ਦੇ ਮਾਰੀਆਂ ਸੱਟਾਂ

ਅਜੀਤ ਡੈਸਕ 11-04-2026
ਤਰਨ ਤਾਰਨ, 10 ਅਪ੍ਰੈਲ (ਪਰਮਜੀਤ ਜੋਸ਼ੀ)-ਘਰ ਵਿਚ ਦਾਖਲ ਹੋ ਕੇ ਲੜਕੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਤਿੰਨ ਵਿਅਕਤੀਆਂ ਤੋਂ ਇਲਾਵਾ 2-3 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਸੀਮਾ ਪੁੱਤਰੀ ਮਲਕੀਤ ਸਿੰਘ ਵਾਸੀ ਗਲੀ ਨਾਥ ਵਾਲੀ ਮੁਰਾਦਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਕਰਨ ਪੁੱਤਰ ਬੰਤੀ, ਸਮਸ਼ੇਰ ਪੁੱਤਰ ਜੀਤ, ਗੀਤੀ ਪੁੱਤਰ ਰੂਪ ਲਾਲ ਵਾਸੀਅਨ ਮੁਰਾਦਪੁਰ ਅਤੇ 2-3 ਅਣਪਛਾਤੇ ਵਿਅਕਤੀ ਮੇਰੇ ਘਰ 'ਚ ਦਾਖਲ ਹੋਏ, ਜਿਨ੍ਹਾਂ ਨੇ ਮੇਰੇ ਨਾਲ ਕੁੱਟਮਾਰ ਕਰਕੇ ਮੈਨੂੰ ਸੱਟਾਂ ਲਗਾ ਦਿੱਤੀਆਂ | ਵਜ੍ਹਾ ਰੰਜਿਸ਼ ਇਹ ਹੈ ਕਿ ਕਰਨ ਮੇਰੇ ਉਪਰ ਮਾੜੀ ਨਿਗ੍ਹਾ ਰੱਖਦਾ ਸੀ ਅਤੇ ਮੈਂ ਇਸ ਗੱਲ ਤੋਂ ਇਤਰਾਜ ਕਰਦੀ ਸੀ | ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਔਰਤ ਨਾਲ ਕੁੱਟਮਾਰ ਕਰਨ 'ਤੇ 3 ਔਰਤਾਂ ਸਮੇਤ 6 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਖਡੂਰ ਸਾਹਿਬ 'ਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀਆਂ ਕੁਰਸੀਆਂ ਖਾਲੀ ਹੋਣ ਕਰਕੇ ਲੋਕ ਹੋ ਰਹੇ ਨੇ ਖੱਜਲ-ਖੁਆਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।