15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 11-04-2026
ਖਡੂਰ ਸਾਹਿਬ, 10 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ | ਮੀਟਿੰਗ ਵਿਚ ਪ੍ਰਧਾਨ ਧਰਮ ਸਿੰਘ ਗੋਇੰਦਵਾਲ, ਜਨਰਲ ਸਕੱਤਰ ਮਨਜੀਤ ਸਿੰਘ ਖਡੂਰ ਸਾਹਿਬ, ਵਿੱਤ ਸਕੱਤਰ ਸਵਰਨ ਸਿੰਘ ਗੋਇੰਦਵਾਲ, ਮੀਤ ਪ੍ਰਧਾਨ ਬੂਟਾ ਸਿੰਘ ਵੈਰੋਵਾਲ, ਸਹਾਇਕ ਜਨਰਲ ਸਕੱਤਰ ਸੁੱਚਾ ਸਿੰਘ ਸ਼ਾਮਿਲ ਹੋਏ | ਆਗੂਆਂ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ 'ਚ ਇਕ ਇਤਿਹਾਸਕ ਫੈਸਲਾ ਆਇਆ ਹੈ | ਇਸ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਈ.ਏ.ਐੱਸ. ਅਤੇ ਆਈ.ਪੀ.ਐੱਸ ਦੇ ਬਰਾਬਰ ਮਹਿੰਗਾਈ ਭੱਤਾ ਦੇਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ | ਹਾਈਕੋਰਟ ਨੇ ਕਿਹਾ ਕਿ ਵੱਧ ਤਨਖਾਹ ਲੈਣ ਵਾਲੇ 58 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ ਅਤੇ ਘੱਟ ਤਨਖਾਹ ਲੈਣ ਵਾਲੇ 42 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ, ਜੋ ਕਿ ਘੱਟ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਇਸ ਵਿਤਕਰੇ ਨੂੰ ਦੂਰ ਕਰਦਿਆਂ ਹੋਇਆ ਹਾਈਕੋਰਟ 30 ਜੂਨ 2026 ਨੂੰ ਮਹਿੰਗਾਈ ਭੱਤਾ 58 ਫੀਸਦੀ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ | ਮਹਿੰਗਾਈ ਭੱਤਾ ਅਦਾ ਨਾ ਕਰਨ ਦੀ ਸੂਰਤ ਵਿਚ ਚੀਫ ਸੈਕਟਰੀ ਵਿਰੱੁਧ ਅਦਾਲਤ ਦੀ ਤੌਹੀਨ ਦਾ ਮੁਕੱਦਮਾ ਚਲਾਇਆ ਜਾਵੇਗਾ | ਉਨ੍ਹਾਂ ਤਹਿਸੀਲ ਖਡੂਰ ਸਾਹਿਬ ਦੇ ਸਮੂਹ ਪੈਨਸ਼ਨਰਾਂ ਨੂੰ ਕਿਹਾ ਕਿ ਸਰਕਾਰ ਵਲੋਂ 1 ਜਨਵਰੀ 2016 ਤੋਂ ਬਾਅਦ ਸੇਵਾਮੁਕਤ ਹੋਏ ਮੁਲਾਜਮਾਂ ਦਾ ਬਣਦਾ ਤਨਖਾਹ ਸੋਧ ਦਾ ਬਕਾਇਆ 1 ਅਪ੍ਰੈਲ 2026 ਤੋਂ ਕਿਸ਼ਤਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ | ਉਸ ਸੰਬੰਧੀ ਇਕ ਵਿਸ਼ੇਸ਼ ਮੀਟਿੰਗ 15 ਅਪ੍ਰੈਲ ਨੂੰ ਸ੍ਰੀ ਦਰਬਾਰ ਸਾਹਿਬ ਸਮਾਂ ਖਡੂਰ ਸਾਹਿਬ ਵਿਖੇ ਹੋਵੇਗੀ, ਜਿਸ ਵਿਚ ਸਮੂਹ ਜਰੂਰ ਪੁੱਜਣ |
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ 14 ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ- ਖਾਲੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।