13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਗਰ ਕੌਂਸਲ ਪ੍ਰਧਾਨ ਬੀਬੀ ਲਖਬੀਰ ਕੌਰ ਭੁੱਲਰ ਵਲੋਂ 113 ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨਾਂ ਦੇ ਮਨਜ਼ੂਰੀ ਪੱਤਰ ਵੰਡੇ <br/>

ਅਜੀਤ ਡੈਸਕ 11-04-2026
ਪੱਟੀ, 10 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਬੀਬੀ ਲਖਬੀਰ ਕੌਰ ਭੁੱਲਰ, ਈ.ਓ. ਧਰਮਪਾਲ ਸਿੰਘ ਵਲੋਂ ਬੀਤੇ ਦਿਨੀਂ ਪੱਟੀ ਸ਼ਹਿਰ ਨਿਵਾਸੀਆਂ ਦੇ ਕੱਚੇ ਮਕਾਨਾਂ ਵਾਲੇ 113 ਲੋੜਵੰਦ ਪਰਿਵਾਰਾਂ ਨੂੰ ਮਕਾਨ ਪੱਕੇ ਕਰਨ ਲਈ ਮੰਨਜ਼ੂਰੀ ਪੱਤਰ ਵੰਡੇ | ਇਸ ਮੌਕੇ ਪੱਟੀ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਧਰਮ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਆਖਿਆ ਕਿ ਪੰਜਾਬ ਪੂਰੀ ਤਰ੍ਹਾਂ ਵਿਕਾਸ ਦੀਆਂ ਲੀਹਾਂ 'ਤੇ ਚੱਲ ਰਿਹਾ ਹੈ, ਜਿਸ ਦੇ ਤਹਿਤ ਪਿੰਡਾਂ ਅਤੇ ਸ਼ਹਿਰ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਜਿਵੇਂ ਕਿ ਮੁਫਤ ਬਿਜਲੀ, ਮੁਹੱਲਾ ਕਲੀਨਿਕ, ਤੀਰਥ ਯਾਤਰਾ, ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਆਦਿ ਤੋਂ ਇਲਾਵਾ ਹੋਰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਸਰਕਾਰ ਵਲੋਂ ਹੈਲਥ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਕੈਂਪਾਂ ਦਾ ਲਾਹਾ ਲੈ ਕੇ ਹੈਲਥ ਕਾਰਡ ਬਣਾਏ ਜਾਣ, ਤਾਂ ਕਿ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਕੈਸ਼ਲੈਸ ਮੁਫ਼ਤ ਇਲਾਜ ਦਾ ਲਾਹਾ ਲੈ ਸਕੇ | ਇਸ ਯੋਜਨਾ ਤਹਿਤ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਬਿਜਲੀ ਮੁਫ਼ਤ, ਸੜਕਾਂ ਦਾ ਕੰਮ ਤੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ | ਰੋਜ਼ਗਾਰ ਦੇ ਮੋਰਚੇ 'ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸਿਰਫ ਚਾਰ ਸਾਲਾਂ ਵਿਚ 65264 ਸਰਕਾਰੀ ਨੌਕਰੀਆਂ ਦੇ ਕੇ ਪੰਜਾਬ ਦੇ ਇਤਿਹਾਸ ਵਿਚ ਨਵਾਂ ਰਿਕਾਰਡ ਬਣਾਇਆ ਗਿਆ ਹੈ | ਇਸ ਮੌਕੇ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ, ਵਰਿੰਦਰ ਜੀਤ ਸਿੰਘ ਹੀਰਾ ਭੁੱਲਰ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਇਸ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਕੌਂਸਲਰ ਕਮਲ ਕੁਮਾਰ, ਕੌਂਸਲਰ ਸੂਰਜ ਕੁਮਾਰ, ਕੌਂਸਲਰ ਅਸ਼ਵਨੀ ਕੁਮਾਰ, ਕੌਂਸਲਰ ਹਰਜਿੰਦਰ ਪੱਪੂ, ਕੌਂਸਲਰ ਲਾਲੀ ਮੰਡ, ਕੌਂਸਲਰ ਧਰਮਿੰਦਰ ਸਿੰਘ, ਜੱਜ ਸਿੰਘ ਮਾਲੜਾ, ਧਰਮ ਵੀਰ ਧਨੋਆ, ਬਲਜਿੰਦਰ ਸਿੰਘ ਮਲਾਹਰ, ਬਿੱਲਾ ਜੋਸਨ, ਮਲਕੀਅਤ ਸਿੰਘ ਮੱਲੂ, ਸੁੱਖਨਿੰਦਰ ਸਿੰਘ, ਗੁਰਚੇਤ ਬਰਾੜ, ਰਣਜੀਤ ਸਿੰਘ ਮਾਹਲਾ ਆਦਿ ਹਾਜਰ ਸਨ |

ਪਿਛਲੀ ਖ਼ਬਰ ਪਿ੍ੰਸੀਪਲ ਕਿੰਦਰਜੀਤ ਕੌਰ ਨੂੰ ਸੇਵਾ ਮੁਕਤੀ ਮੌਕੇ ਸਟਾਫ਼ ਮੈਂਬਰਾਂ ਵਲੋਂ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਢਿੱਲੋਂ ਫਾਊਾਡੇਸ਼ਨ ਵਲੋਂ ਪੰਜਾਬ ਵਿਚ 'ਡੀਫਿਬਿ੍ਲੇਟਰ ਅਤੇ ਸੀ.ਪੀ.ਆਰ.' ਮੁਹਿੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।