13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਿਜਲੀ ਬੋਰਡ 'ਚੋਂ ਸੇਵਾ ਮੁਕਤ ਹੋਣ 'ਤੇ ਦਿਲਬਾਗ ਸਿੰਘ ਮੂਸੇ ਨੂੰ ਕਰਨਬੀਰ ਸਿੰਘ ਬੁਰਜ ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 11-04-2026
ਝਬਾਲ, 10 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ 'ਚ ਲੰਮੀਆਂ ਸੇਵਾਵਾਂ ਨਿਭਾਉਣ ਤੁਰੰਤ ਸੇਵਾ ਮੁਕਤ ਹੋਏ ਦਲਬਾਗ ਸਿੰਘ ਮੂਸੇ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਜਿੱਥੇ ਵੱਖ-ਵੱਖ ਬੁਲਾਰਿਆਂ ਨੇ ਦਿਲਬਾਗ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ, ਉੱਥੇ ਹੀ ਕਰਨਬੀਰ ਸਿੰਘ ਬੁਰਜ ਨੇ ਸੰਬੋਧਨ ਕਰਦਿਆਂ ਆਖਿਆ ਕਿ ਦਿਲਬਾਗ ਸਿੰਘ ਨੇ ਆਪਣੀ ਨੌਕਰੀ ਦੌਰਾਨ ਜਿੱਥੇ ਬਹੁਤ ਹੀ ਇਮਾਨਦਾਰੀ ਨਾਲ ਕੰਮ ਕੀਤਾ, ਉੱਥੇ ਹੀ ਸਮਾਜ ਵਿਚ ਵੀ ਇਕ ਚੰਗੇ ਇਨਸਾਨ ਵਜੋਂ ਹਰੇਕ ਨਾਲ ਮਿਲਣ ਵਰਤਣ ਵਧਾਇਆ ਹੈ, ਜੋ ਬਹੁਤ ਹੀ ਸ਼ਲਾਘਾਯੋਗ ਹੈ | ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਮੂਸੇ, ਸਾਬਕਾ ਇੰਸਪੈਕਟਰ ਸੁਖਦੇਵ ਸਿੰਘ ਮੂਸੇ, ਰਮਨ ਕੁਮਾਰ ਝਬਾਲ, ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਫੌਜੀ ਪਰਮਜੀਤ ਸਿੰਘ ਮੂਸੇ, ਜੇ.ਈ. ਮਨਦੀਪ ਸਿੰਘ ਖੈਰਦੀ, ਸਾਬਕਾ ਜੇ.ਈ. ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਜੱਸਾ ਮੂਸੇ ਅਤੇ ਹੋਰ ਵੀ ਵੱਖ-ਵੱਖ ਆਗੂ ਅਤੇ ਰਿਸ਼ਤੇਦਾਰਾਂ ਨੇ ਦਿਲਬਾਗ ਸਿੰਘ ਨੂੰ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਜਨਗਣਨਾ ਦੇ ਕੰਮ 'ਚ ਪੂਰਨ ਸਹਿਯੋਗ ਦੇਣ ਜ਼ਿਲ੍ਹਾ ਵਾਸੀ-ਬਹਿੜਵਾਲ <br/> ਅਗਲੀ ਖ਼ਬਰ ਪਿ੍ੰਸੀਪਲ ਕਿੰਦਰਜੀਤ ਕੌਰ ਨੂੰ ਸੇਵਾ ਮੁਕਤੀ ਮੌਕੇ ਸਟਾਫ਼ ਮੈਂਬਰਾਂ ਵਲੋਂ ਨਿੱਘੀ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।