13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 11-04-2026
ਤਰਨ ਤਾਰਨ, 10 ਅਪ੍ਰੈਲ (ਇਕਬਾਲ ਸਿੰਘ ਸੋਢੀ)-ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸੈਂਕੜੇ ਪੈਨਸ਼ਨਰਾਂ ਨੇ ਭਾਗ ਲਿਆ | ਇਸ ਮੌਕੇ ਗੁਰਪ੍ਰੀਤ ਸਿੰਘ ਮੰਨਣ ਨੇ ਸੰਬੋਧਨ ਕਰਦਿਆਂ ਕਿਹਾ ਕਿ 18 ਅਪ੍ਰੈਲ ਨੂੰ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਖ਼ਿਲਾਫ਼ ਲੁਧਿਆਣਾ ਵਿਖੇ ਦਿੱਤੇ ਵਿਸ਼ਾਲ ਧਰਨੇ ਦੇ ਸੰਬੰਧ 'ਚ ਸਾਰੀਆਂ ਡਵੀਜ਼ਨਾਂ ਨੂੰ ਵੱਡੀ ਗਿਣਤੀ ਵਿਚ ਬੱਸਾਂ ਲੈ ਕੇ ਧਰਨੇ ਵਿਚ ਪਹੁੰਚਣ ਲਈ ਡਿਊਟੀਆਂ ਲਗਾ ਦਿੱਤੀਆਂ ਹਨ, ਕਿਉਂਕਿ ਉਨ੍ਹਾਂ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨਜਮੈਟ ਪੈਨਸ਼ਨਰਾਂ ਨੂੰ ਪਿਛਲੇ ਚਾਰ ਸਾਲਾਂ ਤੋਂ ਅੱਖੋਂ ਪਰੋਖੇ ਕਰ ਰਹੀ ਹੈ | ਇਸ ਕਰਕੇ ਪੈਨਸ਼ਨਰਜ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਕਿ ਇਹ ਸਰਕਾਰ, ਜੋ ਕਿ ਕੁੰਭਕਰਨ ਦੀ ਨੀਂਦ ਸੁੱਤੀ ਹੈ, ਨੂੰ ਜਗਾਇਆ ਜਾਵੇ | ਇਸ ਧਰਨੇ ਵਿਚ ਲੁਧਿਆਣਾ ਸ਼ਹਿਰ ਵਿਖੇ ਮਾਰਚ ਵੀ ਕੀਤਾ ਜਾਵੇਗਾ ਤੇ ਲੋਕਾਂ ਨੰੂ 2027 ਵਿਚ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਵੀ ਆਖਿਆ ਜਾਵੇਗਾ | ਇਸ ਸਮੇਂ ਸਰਕਲ ਸਕੱਤਰ ਬਲਵਿੰਦਰ ਸਿੰਘ ਪਲਾਸੌਰ, ਅਵਤਾਰ ਸਿੰਘ ਕੈਰੋਂ, ਹਰਭਜਨ ਸਿੰਘ ਬੁਟਾਰੀ, ਰਣਜੀਤ ਸਿੰਘ ਬੱਲ, ਸੋਹਣ ਸਿੰਘ ਰੱਖੜਾ, ਸੁਰਜੀਤ ਸਿੰਘ ਵਰਪਾਲ, ਰਤਨ ਸਿੰਘ ਡਾਲੇਕੇ, ਹਰਜੀਤ ਸਿੰਘ, ਸਾਧਾ ਸਿੰਘ, ਕਰਮ ਸਿੰਘ ਪੰਡੋਰੀ, ਬਾਵਾ ਸਿੰਘ ਕੋਟ, ਦਵਿੰਦਰ ਸਿੰਘ ਜੌਹਲ, ਗੁਰਬਿੰਦਰ ਸਿੰਘ ਪੰਜਵੜ, ਬੂਟਾ ਸਿੰਘ ਪੰਡੋਰੀ, ਧਨਵੰਤ ਸਿੰਘ ਰੰਧਾਵਾ, ਦਿਲਬਾਗ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਸੁਖਦੇਵ ਸਿੰਘ ਮਾਣੋਚਾਲ੍ਹ, ਦਰਸ਼ਨ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਭੱਠਲ, ਤਰਸੇਮ ਸਿੰਘ, ਕੁਲਦੀਪ ਸਿੰਘ ਦਬੁਰਜੀ, ਚਰਨ ਸਿੰਘ ਟੌਹੜਾ, ਜਗਜੀਤ ਸਿੰਘ ਕੰਡਾ, ਸਤਨਾਮ ਸਿੰਘ ਸੁਪਰਡੈਂਟ ਤੇ ਮਿਰਚੂ ਰਾਮ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਧਰਮ ਨਿਰਪੱਖ ਤੇ ਭਾਈਚਾਰਕ ਸਾਂਝ ਵਾਲੀ ਪਾਰਟੀ-ਬੁਰਜ <br/> ਅਗਲੀ ਖ਼ਬਰ ਜਲੰਧਰ ਨਿਵਾਸੀ ਸ਼ਰਧਾਲੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੀ 25 ਲੱਖ ਦੀ ਰਾਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।