13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕਾਂਗਰਸ ਧਰਮ ਨਿਰਪੱਖ ਤੇ ਭਾਈਚਾਰਕ ਸਾਂਝ ਵਾਲੀ ਪਾਰਟੀ-ਬੁਰਜ <br/>

ਅਜੀਤ ਡੈਸਕ 11-04-2026
ਝਬਾਲ, 10 ਅਪ੍ਰੈਲ (ਸੁਖਦੇਵ ਸਿੰਘ)-ਪਿੰਡ ਦੋਬਲੀਆ ਵਿਖੇ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਕਾਂਗਰਸ ਧਰਮ ਨਿਰਪੱਖ ਤੇ ਭਾਈਚਾਰਕ ਸਾਂਝ ਵਾਲੀ ਪਾਰਟੀ ਹੈ | ਜਦੋਂ ਵੀ ਕਾਂਗਰਸ ਪਾਰਟੀ ਨੇ ਸੂਬੇ ਦੀ ਸੱਤਾ ਸੰਭਾਲੀ ਉਦੋਂ ਹੀ ਬਿਨਾਂ ਪੱਖਪਾਤ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਪਿੰਡ ਵਾਸੀਆਂ ਵਲੋਂ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸੁਰਿੰਦਰ ਸਿੰਘ ਲਾਡੀ, ਅੰਗਰੇਜ ਸਿੰਘ ਚੱਕ, ਮੰਗਲ ਸਿੰਘ ਮਾਲੂਵਾਲ, ਸਾਬਕਾ ਸਰਪੰਚ ਸਕੱਤਰ ਸਿੰਘ ਰਾਮ ਰੌਣੀ, ਬਹਾਲ ਸਿੰਘ ਰਾਮਰੌਣੀ, ਸਰਪੰਚ ਗੁਰਚਰਨ ਸਿੰਘ ਖੈਰਦੀ, ਨਿਰਵੈਰ ਸਿੰਘ ਦੋਧੀ, ਮੈਂਬਰ ਸੰਤੋਖ ਸਿੰਘ, ਰਣਜੀਤ ਸਿੰਘ, ਗੁਰਚਰਨ ਸਿੰਘ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਮੋਹਨ ਸਿੰਘ, ਬਚਿੱਤਰ ਸਿੰਘ, ਕਰਮ ਸਿੰਘ, ਸੁਖਦੇਵ ਸਿੰਘ, ਸਾਬਕਾ ਸਰਪੰਚ ਦਿਲਬਾਗ ਸਿੰਘ ਪੱਧਰੀ, ਗੁਰਸ਼ਰਨ ਸਿੰਘ, ਪਿ੍ੰਸਦੀਪ ਸਿੰਘ, ਸਤਨਾਮ ਸਿੰਘ ਮਾਲੂਵਾਲ ਅਤੇ ਖੁਸ਼ਵੰਤ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੋਟਰ ਕਾਰਡ ਕੈਂਪ ਲਗਾਇਆ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।