11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮਿ੍ਤਸਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/>

ਅਜੀਤ ਡੈਸਕ 11-04-2026
ਅੰਮਿ੍ਤਸਰ, 10 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮਿ੍ਤਸਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ ਗਿਆ | ਸਮਾਗਮ 'ਚ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਾਲਜ ਦੇ ਪਿ੍ੰਸੀਪਲ ਕਿਰਨਜੀਤ ਬੱਲ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ | ਉਪਰੰਤ ਉਨ੍ਹਾਂ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ, ਜਿਸ ਵਿਚ ਉਨ੍ਹਾਂ ਨੇ ਕਾਲਜ ਦੀਆਂ ਅਕਾਦਮਿਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਦਾ ਜ਼ਿਕਰ ਕੀਤਾ | ਮੁੱਖ ਮਹਿਮਾਨ ਦਲਵਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ, ਸਭਿਆਚਾਰਕ ਅਤੇ ਖੇਡ ਖੇਤਰ 'ਚ ਉੱਤਮ ਪ੍ਰਦਰਸ਼ਨ ਕਰਨ 'ਤੇ ਇਨਾਮ ਵੰਡੇ ਅਤੇ ਉਨ੍ਹਾਂ ਨੂੰ ਇਸੇ ਹੀ ਲਗਨ ਨਾਲ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਫ਼ਲਤਾ ਲਈ ਨਿਰੰਤਰ ਘਾਲਣਾ ਘਾਲਣੀ ਪੈਂਦੀ ਹੈ | ਸਖ਼ਤ ਮਿਹਨਤ ਹੀ ਸਫ਼ਲਤਾ ਵੱਲ ਪਹਿਲਾ ਕਦਮ ਹੈ | ਇਸ ਦੌਰਾਨ ਵਿਦਿਆਰਥਣਾਂ ਵਲੋਂ ਸਭਿਆਚਾਰਕ ਪੋ੍ਰਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਸਟਾਫ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਿਖੇ ਅਤਿ-ਆਧੁਨਿਕ ਕਲੀਨਿਕਲ ਲੈਬ ਅਤੇ ਡਾਇਗਨੋਸਟਿ... ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮਿ੍ਤਸਰ ਵਿਖੇ 54ਵਾਂ ਡਿਗਰੀ ਵੰਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।