11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਬੱਤ ਦਾ ਭਲਾ ਟਰੱਸਟ ਵਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਿਖੇ ਅਤਿ-ਆਧੁਨਿਕ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਡਾ. ਨਿੱਜਰ ਤੇ ਡਾ. ਓਬਰਾਏ ਵਲੋਂ ਉਦਘਾਟਨ

ਚੀਫ਼ ਖ਼ਾਲਸਾ ਦੀਵਾਨ ਅਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਸੀਕੇਡੀ ਚੈਰੀਟੇਬਲ ਹਸਪਤਾਲ ਵਿਖੇ ਅਤਿ-ਆਧੁਨਿਕ ਸਹੂਲਤਾਂ ਵਾਲੀ ਸੰਨ੍ਹੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਰਸਮੀ ਉਦਘਾਟਨ ਕਰਨ ਮੌਕੇ ਦੀਵਾਨ ਦੇ ਪ੍ਰਧਾਨ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ | ਨਾਲ ਜਸਪਾਲ ਸਿੰਘ ਢਿੱਲੋਂ, ਸਵਿੰਦਰ ਸਿੰਘ, ਡਾ: ਬਸਰਾ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 11-04-2026
ਅੰਮਿ੍ਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਸੀਕੇਡੀ ਚੈਰੀਟੇਬਲ ਹਸਪਤਾਲ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸੰਨ੍ਹੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਰਸਮੀ ਉਦਘਾਟਨ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਡਾ. ਨਿੱਜਰ ਨੇ ਡਾ. ਓਬਰਾਏ ਵਲੋਂ ਮਾਨਵਤਾ ਅਤੇ ਸਮਾਜ ਦੇ ਭਲੇ ਲਈ ਨਿਭਾਈਆਂ ਜਾ ਰਹੀਆਂ ਵੱਡਮੁੱਲੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੈਂਟਰ ਵਿਚ ਆਧੁਨਿਕ ਮਸ਼ੀਨਾਂ ਅਤੇ ਤਜ਼ਰਬੇਕਾਰ ਡਾਕਟਰਾਂ ਰਾਹੀਂ ਘੱਟ ਦਰਾਂ ਵਿਚ ਉੱਚ ਦਰਜੇ ਦੀਆਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਦਿਆਂ ਮਰੀਜ਼ਾਂ ਦੇ ਕਲੀਨਿਕਲ ਟੈਸਟ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਦੀਵਾਨ ਸਿਰਫ ਸਿੱਖੀ ਅਤੇ ਸਿੱਖਿਆਂ ਹੀ ਨਹੀਂ ਸਗੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਵੀ ਮੋਹਰੀ ਬਣਕੇ ਉਭਰ ਰਿਹਾ | ਡਾ. ਓਬਰਾਏ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਵਰਗੀ ਇਤਿਹਾਸਕ ਸਿੱਖ ਸੰਸਥਾ ਨਾਲ ਇਹ ਸੇਵਾ ਦਾ ਪ੍ਰਾਜੈਕਟ ਸ਼ੁਰੂ ਕਰਨਾ ਬੜੀ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਆਸ ਹੈ ਇਹ ਸੈਂਟਰ ਲੋੜ੍ਹਵੰਦ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ | ਐਡੀ. ਆਨਰੇਰੀ ਸਕੱਤਰ/ਮੈਂਬਰ ਇੰਚਾਰਜ ਹਸਪਤਾਲ ਜਸਪਾਲ ਸਿੰਘ ਢਿੱਲੋਂ ਅਤੇ ਮੈਂਬਰ ਇੰਚਾਰਜ ਹਸਪਤਾਲ ਡਾ. ਆਤਮਜੀਤ ਸਿੰਘ ਬਸਰਾ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਸਿਹਤ ਸੰਭਾਲ ਲਈ ਇਸ ਆਧੁਨਿਕ ਲੈਬ ਅਤੇ ਸੈਂਟਰ ਦੀਆਂ ਸਸਤੀਆਂ ਅਤੇ ਮਿਆਰੀ ਸਹੂਲਤਾਂ ਦਾ ਲਾਹਾ ਲੈਣ | ਇਸ ਮੌਕੇ ਦੀਵਾਨ ਦੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁੂਨੰਗਲ, ਟਰੱਸਟ ਤੋ ਡਾ. ਸਤਨਾਮ ਸਿੰਘ ਨਿੱਜਰ, ਸੁਖਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ, ਮਨਪ੍ਰੀਤ ਸਿੰਘ ਸੰਧੂ, ਜਗਦੇਵ ਸਿੰਘ ਛੀਨਾ, ਦੀਵਾਨ ਮੈਂਬਰ ਤਰਲੋਚਨ ਸਿੰਘ, ਏ. ਪੀ. ਐੱਸ. ਮਾਨ, ਮਨਪ੍ਰੀਤ ਸਿੰਘ, ਰਬਿੰਦਰਬੀਰ ਸਿੰਘ ਭੱਲਾ, ਸਰਜੋਤ ਸਿੰਘ ਸਾਹਨੀ, ਮੋਹਨਜੀਤ ਸਿੰਘ ਭੱਲਾ, ਹਰਜੀਤ ਸਿੰਘ ਸਚਦੇਵਾ, ਉਪਕਾਰ ਸਿੰਘ ਛਾਬੜਾ, ਗੁਰਭੇਜ ਸਿੰਘ, ਤੇ ਕਮਲਜੀਤ ਸਿੰਘ ਕੋਹਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੋਲੇਪਣ ਤੋਂ ਬਚਣ ਲਈ ਇਸ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋਂ-ਡਾ. ਰੰਧਾਵਾ <br/> ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮਿ੍ਤਸਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।