11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਅਖੰਡ ਪਾਠ ਦੇ ਭੋਗ ਪਾਏ <br/>

ਅਜੀਤ ਡੈਸਕ 11-04-2026
ਤਰਨ ਤਾਰਨ, 10 ਅਪ੍ਰੈਲ (ਹਰਿੰਦਰ ਸਿੰਘ)—ਚੀਫ਼ ਖ਼ਾਲਸਾ ਦੀਵਾਨ ਅੰਮਿ੍ਤਸਰ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ, ਮੀਤ ਪ੍ਰਧਾਨ ਲੋਕਲ ਕਮੇਟੀ ਅਤੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਮੈਂਬਰ ਇੰਚਾਰਜ ਨਵਜੋਤ ਸਿੰਘ, ਮੈਂਬਰ ਇੰਚਾਰਜ ਰਣਦੀਪ ਸਿੰਘ, ਸਕੂਲ ਦੇ ਪਿ੍ੰਸੀਪਲ ਸਤਵੰਤ ਸਿੰਘ ਬੈਂਸ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਹਾਜ਼ਰ ਸੰਗਤਾਂ ਨੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ | ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਕੀਰਤਨੀ ਜੱਥਿਆਂ ਨੇ ਸ਼ਬਦ ਕੀਰਤਨ ਨਾਲ ਹਾਜਰ ਸੰਗਤਾਂ ਨੂੰ ਨਿਹਾਲ ਕੀਤਾ | ਕੀਰਤਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਸਮਾਗਮ ਵਿਚ ਸਾਰਿਆਂ ਨੇ ਸ਼ਾਮਿਲ ਹੋ ਕੇ ਪ੍ਰਮਾਤਮਾ ਦਾ ਅਸ਼ੀਰਵਾਦ ਲਿਆ | ਚੀਫ਼ ਖਾਲਸਾ ਦੀਵਾਨ ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ ਨੇ ਮੱਥਾ ਟੇਕਿਆ ਅਤੇ ਕਿਹਾ ਕਿ ਹਰ ਕਾਰਜ ਪ੍ਰਮਾਤਮਾ ਦੀ ਬਖਸ਼ਿਸ਼ ਨਾਲ ਆਰੰਭਿਆ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਕਹਿਣਾ ਮੰਨ ਕੇ ਲਗਨ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ | ਮੀਤ ਪ੍ਰਧਾਨ ਲੋਕਲ ਕਮੇਟੀ ਚੀਫ਼ ਖ਼ਾਲਸਾ ਦੀਵਾਨ ਅਤੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਨੇ ਕਿਹਾ ਕਿ ਪ੍ਰਮਾਤਮਾ ਦੇ ਨਾਮ ਨਾਲ ਆਰੰਭਿਆ ਕਾਰਜ ਹਮੇਸ਼ਾ ਫਲਦਾਇਕ ਹੁੰਦਾ ਹੈ | ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਰਣਦੀਪ ਸਿੰਘ ਨੇ ਵੀ ਸਕੂਲ ਭਾਈਚਾਰੇ ਦੀ ਸਮਰਪਣ ਅਤੇ ਵਚਨਬੱਧਤਾ ਲਈ ਉਨ੍ਹਾਂ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਆਉਣ ਵਾਲੇ ਸਾਲ ਦੀ ਸਫਲਤਾ ਲਈ ਆਸ਼ੀਰਵਾਦ ਲੈਣ ਲਈ ਇਕੱਠੇ ਹੋਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਸਕੂਲ ਦੇ ਪਿ੍ੰਸੀਪਲ ਸਤਵੰਤ ਸਿੰਘ ਬੈਂਸ ਨੇ ਮੌਕੇ ਭਾਗ ਲੈਣ ਅਤੇ ਸਹਿਯੋਗ ਦੇਣ ਲਈ ਸਕੂਲ ਦੇ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਧੰਨਵਾਦ ਕੀਤਾ | ਉਨ੍ਹਾਂ ਨੇ ਇਕ ਖੁਸ਼ਹਾਲ ਅਤੇ ਫਲਦਾਇਕ ਅਕਾਦਮਿਕ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |

ਪਿਛਲੀ ਖ਼ਬਰ ਬੇਅਦਬੀ ਕਾਨੂੰਨ ਦੀ ਆੜ ਹੇਠ ਪੰਥਕ ਭਾਵਨਾਵਾਂ ਨਾਲ ਖੇਡਣ ਦੀ ਗਲਤੀ ਨਾ ਕਰੇ ਸਰਕਾਰ-ਫੈੱਡਰੇਸ਼ਨ (ਮਹਿਤਾ) ਅਗਲੀ ਖ਼ਬਰ ਈ.ਐਮ.ਸੀ. ਸੁਪਰਸਪੈਸ਼ਲਿਟੀ ਹਸਪਤਾਲ ਵਲੋਂ ਸਰਹੱਦੀ ਖੇਤਰ ਭਿੱਖੀਵਿੰਡ 'ਚ ਰਾਣਾ ਹਸਪਤਾਲ 'ਚ ਅਤਿ ਆਧੁਨਿਕ ਸਿਹਤ ਸੇਵਾਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।