29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬਿਟਿ੍ਸ਼ ਵਿਕਟੋਰੀਆ ਸਕੂਲ 'ਚ ਵਿਸਾਖੀ ਅਤੇ ਖ਼ਾਲਸਾ ਸਥਾਪਨਾ ਦਿਵਸ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ <br/>

ਅਜੀਤ ਡੈਸਕ 14-04-2026
ਗੋਇੰਦਵਾਲ ਸਾਹਿਬ, 13 ਅਪ੍ਰੈਲ (ਸਕੱਤਰ ਸਿੰਘ ਅਟਵਾਲ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਿ੍ਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਖਾਲਸਾ ਸਥਾਪਨਾ ਦਿਵਸ ਨਾਲ ਸੰਬੰਧਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਅਰੰਭ 'ਚ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਭੋਗ ਤੋਂ ਉਪਰੰਤ ਬੱਚਿਆਂ ਵਲੋਂ ਇਲਾਹੀ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਆਡੀਟੋਰੀਅਮ ਵਿਚ ਵਿਸਾਖੀ ਸੰਬੰਧੀ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਵਲੋਂ ਕਵਿਸ਼ਰੀ, ਸਭਿਆਚਾਰਕ ਗੀਤ, ਕਵਿਤਾਵਾਂ, ਗਿੱਧੇ ਅਤੇ ਭੰਗੜੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਮੰਚ ਸੰਚਾਲਨ ਦੀ ਭੂਮਿਕਾ ਅਧਿਆਪਕ ਰੁਪਿੰਦਰ ਕੌਰ ਅਤੇ ਕਿਰਨ ਧੀਰ ਨੇ ਬਾਖੂਬੀ ਨਿਭਾਈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ.ਡੀ. ਸਾਹਿਲ ਪੱਬੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਦਾ ਪਵਿੱਤਰ ਦਿਹਾੜਾ ਜਿੱਥੇ ਸਾਨੂੰ ਪੰਜਾਬ ਦੇ ਮਹਾਨ ਇਤਿਹਾਸ ਅਤੇ ਵਿਰਾਸਤ ਨਾਲ ਜੋੜਦਾ ਹੈ, ਉਥੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਵੀ ਦਿੰਦਾ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਅੱਠਵੀਂ ਦਾ ਨਤੀਜਾ 100 ਫੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।