29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 14-04-2026
ਝਬਾਲ, 13 ਅਪ੍ਰੈਲ (ਸਰਬਜੀਤ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਵਜੋਂ ਪ੍ਰਸਿੱਧ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਚ ਵਿਸਾਖੀ ਦਾ ਤਿਓਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੀ ਸਜਾਵਟ ਨਾਲ ਸਜਾਇਆ ਗਿਆ ਸੀ | ਵਿਦਿਆਰਥੀਆਂ ਨੇ ਪੰਜਾਬੀ ਲੋਕ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਇਸ ਦੇ ਨਾਲ ਹੀ ਬੱਚਿਆਂ ਨੇ ਕਵਿਤਾ, ਭਾਸ਼ਣ ਅਤੇ ਗੀਤਾਂ ਰਾਹੀਂ ਇਸ ਤਿਓਹਾਰ ਦੀ ਖੁਸ਼ੀ ਨੂੰ ਪ੍ਰਗਟ ਕੀਤਾ | ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਪਿ੍ੰਸੀਪਲ ਪਰਮਜੀਤ ਸੋਹਲ ਨੇ ਆਪਣੇ ਸੰਬੋਧਨ ਵਿਚ ਸਭ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ | ਸਕੂਲ ਵਿਚ ਸਮੂਹ ਸਕੂਲ ਸਟਾਫ਼ ਅਤੇ ਬੱਚਿਆਂ ਨੇ ਮਿਲ ਕੇ ਇਸ ਤਿਓਹਾਰ ਦਾ ਆਨੰਦ ਲਿਆ ਅਤੇ ਪ੍ਰੋਗਰਾਮ ਦਾ ਸਮਾਪਨ ਹੋਇਆ | ਇਸ ਮੌਕੇ ਸਮੂਹ ਸਕੂਲ ਸਟਾਫ

ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਤੇ ਮਿਲੀਆਂ ਸਹੂਲਤਾਂ ਨੂੰ ਲੋਕ ਯਾਦ ਕਰ ਰਹੇ-ਕੰਚਨਪ੍ਰੀਤ ਕੌਰ <br/... ਅਗਲੀ ਖ਼ਬਰ ਬਿਟਿ੍ਸ਼ ਵਿਕਟੋਰੀਆ ਸਕੂਲ 'ਚ ਵਿਸਾਖੀ ਅਤੇ ਖ਼ਾਲਸਾ ਸਥਾਪਨਾ ਦਿਵਸ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।