29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨਿਊ ਲਾਈਫ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 14-04-2026
ਚੋਹਲਾ ਸਾਹਿਬ, 13 ਅਪ੍ਰੈਲ (ਬਲਵਿੰਦਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਲਾਇਫ਼ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋੋਂ ਮਾਰੀਆ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਨੇ ਦੱਸਿਆ ਕਿ ਪ੍ਰੀਖਿਆ ਵਿਚ ਬੈਠੇ ਸਾਰੇ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ | ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਨੇ 92.5, ਐਸ਼ਮੀਨ ਕੌਰ ਨੇ 92.5, ਸਮਰੀਤ ਕੌਰ ਨੇ 89.5, ਕਿਰਨਦੀਪ ਕੌਰ ਨੇ 89.5 ਫਸੀਦੀ ਅੰਕ ਹਾਸਲ ਕਰਕੇ ਆਪਣੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਦੇ ਸਾਰੇ ਸਟਾਫ਼ ਵਲੋਂੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਲਗਨ ਨਾਲ ਹੋਰ ਵੀ ਵੱਡੀਆ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋੋਂ ਇਲਾਵਾ ਬਾਕੀ ਵਿਦਿਆਰਥੀ ਵੀ ਚੰਗੇ ਨੰਬਰਾਂ ਨਾਲ ਪਾਸ ਹੋਏ | ਮੈਡਮ ਸਰੋਜ ਬਾਲਾ ਨੇ ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਬੱਚਿਆਂ ਨੂੰ ਅਗਲੀਆਂ ਕਲਾਸਾਂ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ |

ਪਿਛਲੀ ਖ਼ਬਰ ਗੁਰੂ ਅਮਰਦਾਸ ਸਕੂਲ ਵਿਚ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ <br/> ਅਗਲੀ ਖ਼ਬਰ ਸਿੰਗਲ ਤੇ ਸਪਾਊਸ ਵਿਦਿਆਰਥੀਆਂ ਨੂੰ ਦਿਲ ਖੋਲ੍ਹ ਕੇ ਵੀਜ਼ੇ ਦੇ ਰਿਹਾ ਹੈ ਨਿਊਜ਼ੀਲੈਂਡ-ਗੈਵੀ ਕਲੇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।