30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026 ਪਾਸ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਖ਼ਤ ਸਜ਼ਾਵਾਂ-ਵਿਧਾਇਕ ਲਾਲਪੁਰਾ <br/>

ਅਜੀਤ ਡੈਸਕ 14-04-2026
ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026 ਪੇਸ਼ ਕੀਤਾ ਗਿਆ, ਜੋ ਕਿ ਪਾਸ ਹੋ ਚੁੱਕਾ ਹੈ, ਜਿਸ ਨਾਲ ਹੁਣ ਬੇਅਦਬੀਆਂ ਕਰਨ ਵਾਲਿਆਂ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਅਤੇ 5 ਤੋਂ ਲੈ ਕੇ 25 ਲੱਖ ਰੁਪਏ ਦਾ ਜੁਰਮਾਨਾ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ, ਜੋ ਕਿ ਇਤਿਹਾਸਕ ਬਿੱਲ ਵਜੋਂ ਪਾਸ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਨਾ ਤਾਂ ਅਕਾਲੀ ਦਲ ਅਤੇ ਨਾ ਹੀ ਕਾਂਗਰਸ ਸਰਕਾਰ ਨੇ ਕੋਈ ਕਾਨੂੰਨ ਬਣਾਇਆ, ਜਿਸ ਕਾਰਨ ਬੇਅਦਬੀਆਂ ਕਰਨ ਵਾਲੇ ਬੜੀ ਅਸਾਨੀ ਨਾਲ ਬਚ ਜਾਂਦੇ ਸਨ ਪਰ ਹੁਣ 'ਆਪ' ਸਰਕਾਰ ਵਲੋਂ ਲਿਆਂਦੇ ਗਏ ਇਸ ਬਿਲ ਵਿਚ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਸਜਾਵਾਂ ਅਤੇ ਭਾਰੀ ਜੁਰਮਾਨੇ ਦਾ ਪ੍ਰਸਾਤਵ ਪਾਸ ਹੋਇਆ ਹੈ, ਜਿਸ ਨਾਲ ਹੁਣ ਬੇਅਦਬੀਆਂ ਕਰਨ ਵਾਲਿਆਂ ਨੂੰ ਮੌਤ ਤੱਕ ਉਮਰ ਕੈਦ, ਮਾਨਸਿਕ ਰੋਗੀ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਕਾਰਵਾਈ ਦੇ ਨਾਲ ਨਾਲ 5 ਤੋਂ 25 ਲੱਖ ਤੱਕ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਕਾਰਨ ਬੇਅਦਬੀਆਂ ਦੀਆਂ ਘਟਨਾਵਾਂ ਰੁਕਣਗੀਆਂ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਲਿਆਂਦੇ ਗਏ ਬਿਲ ਦਾ ਹਰ ਧਰਮ ਦੇ ਲੋਕ ਸਵਾਗਤ ਕਰ ਰਹੇ ਹਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹ... ਅਗਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਪਨਗੋਟਾ ਤੋਂ ਹਰਮਨ ਪਨਗੋਟਾ ਅਨੇਕਾਂ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।