30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ <br/>

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਉਣ ਮੌਕੇ ਸ਼ਬਦ ਗਾਇਨ ਕਰਦੇ ਵਿਦਿਆਰਥੀ <br/> 14-04-2026
ਹਰੀਕੇ ਪੱਤਣ, 13 ਅਪ੍ਰੈਲ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬਹੁਤ ਸ਼ਰਧਾ ਭਾਵਨਾ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ | ਇਸ ਦੌਰਾਨ ਸਕੂਲ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੇ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਰਲ ਮਿਲ ਕੇ ਮੂਲ ਮੰਤਰ ਦਾ ਪਾਠ ਅਤੇ ਸ਼ਬਦ ਕੀਰਤਨ ਗਾਇਨ ਕੀਤੇ ਗਏ | ਧਾਰਮਿਕ ਅਧਿਆਪਕ ਤਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਖਾਲਸਾ ਸਾਜਨਾ ਦਿਵਸ ਮਨਾਉਂਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ੀ ਦਾਤ ਪੰਜ ਕਕਾਰਾਂ ਦੀ ਮਹਾਨਤਾ, ਖੰਡੇ ਬਾਟੇ ਦੀ ਪਾਹੁਲ ਛਕਣ ਅਤੇ ਸਾਬਤ ਸੂਰਤ ਜੀਵਨ ਜਿਉਣ ਲਈ ਉਤਸ਼ਾਹਿਤ ਕੀਤਾ | ਸਕੂਲ ਦੇ ਵਿਦਿਆਰਥੀਆਂ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਦੀ ਮਹਾਨਤਾ ਨੂੰ ਬਿਆਨ ਕਰਦੀਆਂ ਕਵਿਤਾਵਾਂ ਅਤੇ ਕਵੀਸ਼ਰੀ ਆਦਿ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸਕੂਲ ਵਿਚ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਸਕੂਲ ਦੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀ ਖਾਲਸਾਈ ਬਾਣਾ ਅਤੇ ਪੰਜਾਬੀ ਪਹਿਰਾਵਾ ਪਹਿਨ ਕੇ ਆਏ ਜੋ ਕਿ ਬਹੁਤ ਹੀ ਸੁੰਦਰ ਅਤੇ ਮਨਮੋਹਕ ਦਿਖਾਈ ਦੇ ਰਹੇ ਸਨ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਦੀ ਸਾਜਨਾ ਅਤੇ ਵਿਸਾਖੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਮੈਂਬਰ ਇੰਚਾਰਜ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ

ਪਿਛਲੀ ਖ਼ਬਰ ਏ. ਐਸ. ਆਈ. ਗੁਰਪਾਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਵਾਹਨਾਂ ਦੀ ਚੈਕਿੰਗ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026 ਪਾਸ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਖ਼ਤ ਸਜ਼ਾਵਾਂ-ਵਿਧਾਇਕ ਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।