30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 14-04-2026
ਖਡੂਰ ਸਾਹਿਬ, 13 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਪੁਜੀਸ਼ਨਾਂ ਹਾਸਲ ਕੀਤੀਆਂ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿਚੋਂ ਸਕੂਲ ਦੇ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਪਾਸ ਹੋਏ | ਜਿਨਾਂ ਵਿਚੋਂ ਏਕਮਜੋਤ ਕੌਰ, ਸੁਖਮਨਪ੍ਰੀਤ ਕੌਰ, ਗੁਰਲੀਨ ਕੌਰ ਨੇ 96 ਪ੍ਰਤੀਸ਼ਤ, ਪਰਮਵੀਰ ਸਿੰਘ, ਸੁਖਪ੍ਰੀਤ ਕੌਰ, ਜੈਸਮੀਨ ਕੌਰ, ਸਿਮਰਨਜੀਤ ਨੇ 95 ਫੀਸਦੀ ਅਤੇ ਬਾਕੀ ਵਿਦਿਆਰਥੀ 80 ਤੋਂ 90 ਪ੍ਰਤੀਸ਼ਤ ਨੰਬਰ ਲੈ ਕੇ ਪਾਸ ਹੋਏ | ਸੰਸਥਾ ਦੇ ਪ੍ਰੈਜੀਡੈਂਟ ਬਾਬਾ ਇੰਦਰਜੀਤ ਸਿੰਘ ਖੱਖ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਵਿਦਿਆਰਥੀਆਂ ਦੀ ਕਾਮਯਾਬੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਇਹ ਕਾਮਯਾਬੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਸਦਕਾ ਹੈ | ਸਕੂਲ ਦੇ ਪਿ੍ੰਸੀਪਲ ਮੈਡਮ ਦਵਿੰਦਰ ਕੌਰ ਨੇ ਕਿਹਾ ਕਿ ਇਹ ਸਕੂਲ ਪਿਛਲੇ 21 ਸਾਲਾਂ ਤੋਂ ਇਲਾਕੇ ਵਿਚ ਆਪਣੀ ਨਿਵੇਕਲੀ ਪਛਾਣ ਬਣਾ ਚੁੱਕਾ ਹੈ | ਇਹ ਸੰਸਥਾ ਹਰੇਕ ਮੁਕਾਬਲੇ 'ਚ ਮੋਹਰੀ ਰਹੀ ਹੈ | ਭਾਵੇਂ ਉਹ ਸਲਾਨਾ ਨਤੀਜੇ ਹੋਣ, ਖੇਡਾਂ ਹੋਣ, ਧਾਰਮਿਕ ਮੁਕਾਬਲੇ ਆਦਿ | ਇਹ ਸੰਸਥਾ ਬੱਚਿਆਂ ਦੀ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਵੀ ਹਮੇਸ਼ਾ ਵਚਨ ਵੱਧ ਰਹਿੰਦੀ ਹੈ |

ਪਿਛਲੀ ਖ਼ਬਰ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਮੁੰਡਾਪਿੰਡ ਨਿਵਾਸੀਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ- ਸੰਯੁਕਤ ਕਿਸਾਨ ਮੋਰ... ਅਗਲੀ ਖ਼ਬਰ ਏ. ਐਸ. ਆਈ. ਗੁਰਪਾਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਵਾਹਨਾਂ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।