30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਮਨਾਇਆ ਖ਼ਾਲਸਾ ਸਾਜਨਾ ਦਿਵਸ ਅਤੇ ਡਾ. ਭੀਮ ਰਾਓ ਅੰਬੇਡਕਰ ਜੈਯੰਤੀ <br/>

ਅਜੀਤ ਡੈਸਕ 14-04-2026
ਝਬਾਲ, 13 ਅਪ੍ਰੈਲ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਖਾਲਸਾ ਸਿਰਜਨਾ ਦਿਵਸ ਮਨਾਉਂਦਿਆਂ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਹਰ- ਜਸ ਕੀਰਤਨ ਗਾਇਨ ਕੀਤਾ ਗਿਆ | ਉਪਰੰਤ ਮੈਡਮ ਮਨਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਖਾਲਸਾ ਸਿਰਜਨਾ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਤੇ ਉਹਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਮਿ੍ਤਪਾਨ ਕਰਕੇ ਬਾਣੀ- ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ | ਯੂ.ਕੇ.ਜੀ ਦੀ ਵਿਦਿਆਰਥਣ ਹਰਗੁਣ ਕੌਰ ਵਲੋਂ ਖਾਲਸਾ ਦਿਵਸ ਨਾਲ ਸੰਬੰਧਿਤ ਇਕ ਕਵਿਤਾ ਦਾ ਗਾਇਨ ਕੀਤਾ ਗਿਆ | ਇਸੇ ਸੰਬੰਧ ਵਿਚ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਸੋਹਣੀਆਂ ਦਸਤਾਰਾਂ ਸਜਾਉਣ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਵਲੋਂ ਮੈਡਲ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਮੈਡਮ ਸੰਗੀਤਾ ਵਲੋਂ ਡਾ.ਭੀਮ ਰਾਓ ਅੰਬੇਦਕਰ ਦੀ ਜੀਵਨੀ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਉਪਰੰਤ ਵਿਦਿਆਰਥੀਆਂ ਵਲੋਂ ਰੰਗਾਂ-ਰੰਗ ਪ੍ਰੋਗਰਾਮ ਜਿਵੇਂ 'ਬਾਜਰੇ ਦਾ ਸਿੱਟਾ' ਗੀਤ 'ਰੰਗਲਾ ਪੰਜਾਬ' ਐਕਸ਼ਨ ਸੌਂਗ ਰਾਹੀਂ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ ਗਿਆ | ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਪਿ੍ੰਸੀਪਲ ਅਨੂਰੀਤ ਬਾਵਾ ਵਲੋਂ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੱਤੀ ਗਈ | ਪਿ੍ੰਸੀਪਲ ਨੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਅੰਮਿ੍ਤਪਾਨ ਕਰਕੇ ਗੁਰਬਾਣੀ ਨਾਲ ਜੁੜਨ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਿਤਾਉਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਵਿਧਾਇਕ ਧੁੰਨ ਸਦਕਾ ਪਿੰਡ ਦੀਆਂ ਗਲੀਆਂ ਨੂੰ ਇੰਟਰਲਾਕਿੰਗ ਟਾਇਲਾਂ ਨਾਲ ਸਜਾਇਆ ਜਾ ਰਿਹੈ-ਸਰਪੰਚ ਕੁਲਵੰਤ ਸਿੰਘ <br/> ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਨਵਾਂ ਸੋਧ ਬਿੱਲ ਲਿਆ ਕੇ ਰਾਜਨੀਤਕ ਠੱਗੀ ਦਾ ਨਿਸ਼ਾਨਾ ਮਿੱਥ ਲਿਆ-ਖਾਲੜਾ ਮਿਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।