31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਮਮਤਾ ਨਿਕੇਤਨ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 14-04-2026
ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-­ਤਰਨ ਤਾਰਨ ਜ਼ਿਲ੍ਹੇ ਦੀ ਸਿਰਮੌਰ ਵਿੱਦਿਅਕ ਸੰਸਥਾ ਮਮਤਾ ਨਿਕੇਤਨ ਤਰਨ ਤਾਰਨ ਵਿਖੇ ਹਰ ਤਿਓਹਾਰ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਪਰਿਵਾਰਕ ਮਾਹੌਲ ਦੇਖਣ ਨੂੰ ਮਿਲਦਾ ਹੈ | ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਦਾ ਤਿਓਹਾਰ ਬੜੀ ਖੁਸ਼ੀ ਅਤੇ ਜੋਸ਼ ਨਾਲ ਮਨਾਇਆ ਗਿਆ | ਨਿੱਕੇ-ਨਿੱਕੇ ਬੱਚੇ ਆਕਰਸ਼ਕ ਪੰਜਾਬੀ ਪੌਸ਼ਾਕਾਂ ਵਿਚ ਤਿਆਰ ਹੋ ਕੇ ਆਏ ਬਹੁਤ ਸੁੰਦਰ ਲੱਗ ਰਹੇ ਸਨ | ਪ੍ਰੋਗਰਾਮ ਦਾ ਆਗਾਜ਼ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਸ਼ਬਦ ਗਾਇਨ ਨਾਲ ਕੀਤਾ ਗਿਆ | ਇਸ ਉਪਰੰਤ ਵਿਦਿਆਰਥੀਆਂ ਦੁਆਰਾ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਗੀਤਾਂ ਅਤੇ ਮਨਮੋਹਕ ਲੋਕ ਨਾਚ ਪੇਸ਼ ਕੀਤੇ ਗਏ | ਇਸ ਤੋਂ ਇਲਾਵਾ ਕਲਾਸਾਂ ਵਿਚ ਵਿਸਾਖੀ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਪੋਸਟਰ ਮੇਕਿੰਗ, ਕਵਿਤਾ ਉਚਾਰਨ, ਭਾਸ਼ਣ, ਲੋਕ ਗੀਤ, ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਦੁਆਰਾ ਪੇਪਰ ਗਲਾਸਾਂ ਅਤੇ ਸਜਾਵਟੀ ਸਮੱਗਰੀ ਨਾਲ ਸੁੰਦਰ ਢੋਲ ਬਣਾ ਕੇ ਸਭ ਨੂੰ ਪ੍ਰਭਾਵਿਤ ਕੀਤਾ | ਇਸ ਤੋਂ ਇਲਾਵਾ ਬੱਚਿਆਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਕੁਇੱਜ ਵੀ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸਪਲ ਮੈਡਮ ਗੁਰਚਰਨ ਕੌਰ ਨੇ ਕਿਹਾ ਕਿ ਵਿਸਾਖੀ ਸਾਨੂੰ ਮਿਹਨਤ, ਖੁਸ਼ਹਾਲੀ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ |

ਪਿਛਲੀ ਖ਼ਬਰ ਬਿਜਲੀ ਖਪਤਕਾਰ ਬਕਾਇਆ ਜਲਦ ਜਮ੍ਹਾਂ ਕਰਵਾਉਣ-ਐਕਸੀਅਨ ਨੀਰਜ ਸ਼ਰਮਾ <br/> ਅਗਲੀ ਖ਼ਬਰ ਰਵੀਕਰਨ ਕਾਹਲੋਂ, ਭਾਰਦਵਾਜ, ਰੰਧਾਵਾ ਸਮੇਤ ਕਈ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨਾਲ ਅਫਸੋਸ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।