31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਕਮੇਟੀ ਵਲੋਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/>

ਅਜੀਤ ਡੈਸਕ 14-04-2026
ਪੱਟੀ, 13 ਅਪ੍ਰੈਲ (ਕਾਲੇਕੇ, ਖਹਿਰਾ)-ਪੱਟੀ ਬਲਾਕ ਦੇ ਸਰਕਾਰੀ ਐਲੀਮੈਂਟਰੀ ਸਕੂਲ ਠੱਕਰਪੁਰਾ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਠੱਕਰਪੁਰਾ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਬਲਾਕ ਸਿੱਖਿਆ ਅਫਸਰ ਪੱਟੀ ਜਸਵਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਪਹੁੰਚੇ | ਬਲਾਕ ਸਿੱਖਿਆ ਅਫਸਰ ਦੇ ਪਹੁੰਚਣ 'ਤੇ ਸਕੂਲ ਦੇ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਵਲੋਂ ਬੀ.ਪੀ.ਓ. ਪੱਟੀ ਦਾ ਮਾਨ ਸਨਮਾਨ ਕੀਤਾ ਅਤੇ ਜੀ ਆਇਆਂ ਨੂੰ ਕਿਹਾ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਨੇ ਬੱਚਿਆਂ ਨੂੰ ਖਾਲਸਾ ਪੰਥ ਸਾਜਨਾ ਦਿਵਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਖਾਲਸਾ ਪੰਥ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਵਿਪਨ ਗੋਇਲ, ਸੁਖਚੈਨ ਸਿੰਘ, ਰਾਜਵਿੰਦਰ ਕੌਰ, ਕਿਰਨਦੀਪ ਕੌਰ, ਕਮਲੇਸ਼ ਰਾਣੀ, ਰਮਨਦੀਪ ਕੌਰ, ਭਾਈ ਮਨਪ੍ਰੀਤ ਸਿੰਘ, ਮਾਸਟਰ ਜਰਨੈਲ ਸਿੰਘ, ਮਾ. ਹਰਦੀਪ ਸਿੰਘ, ਸੁਖਵੰਤ ਸਿੰਘ, ਇੰਸਪੈਕਟਰ ਜੋਰਾਵਰ ਸਿੰਘ, ਵਿਰਸਾ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਅਮਰੀਕ ਸਿੰਘ, ਪ੍ਰੇਮ ਸਿੰਘ, ਸੁਖਵੰਤ ਸਿੰਘ ਤੋਂ ਇਲਾਵਾ ਸਕੂਲ ਦੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ... ਅਗਲੀ ਖ਼ਬਰ ਬਿਜਲੀ ਖਪਤਕਾਰ ਬਕਾਇਆ ਜਲਦ ਜਮ੍ਹਾਂ ਕਰਵਾਉਣ-ਐਕਸੀਅਨ ਨੀਰਜ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।