12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਦੁਆਰਾ ਗੁਰੂ ਕਾ ਖੂਹ ਵਿਖੇ ਖ਼ਾਲਸਾ ਪ੍ਰਗਟ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ <br/>

ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਕੀਰਤਨੀ ਜਥੇ ਅਤੇ ਕਥਾਵਾਚਕ | ਤਸਵੀਰ: ਗੁਰਪ੍ਰੀਤ ਸਿੰਘ ਲਵਲੀ <br/> 17-04-2026
ਤਰਨ ਤਾਰਨ, 16 ਅਪ੍ਰੈਲ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਜੀ ਸੇਵਕ ਜਥਾ ਗੁਰਦੁਆਰਾ ਗੁਰੂ ਕਾ ਖੂਬ ਤਰਨ ਤਾਰਨ ਵਲੋਂ ਇਲਾਕੇ ਦੀਆਂ ਸੰਗਤਾਂ ਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਕਾ ਖੂਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਹਿਲਾਂ ਤੋਂ ਸਵੇਰੇ ਮੁਹੱਲੇ ਵਿਚ ਪ੍ਰਭਾਤ ਫੇਰੀ ਵੀ ਕੱਢੀ ਗਈ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗ੍ਰੰਥੀ ਭਾਈ ਰਣਜੀਤ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਪਾਏ ਗਏ | ਗੁਰਮਤਿ ਸਮਾਗਮ ਵਿਚ ਗਿਆਨੀ ਨਿਸ਼ਾਨ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ, ਕੀਰਤਨੀ ਜਥਾ ਭਾਈ ਰਣਜੀਤ ਸਿੰਘ ਚੰਡੀਗ਼ੜ ਵਾਲਿਆਂ ਤੋਂ ਇਲਾਵਾ ਬੱਚਿਆਂ ਦੇ ਕੀਰਤਨੀ ਜਥੇ ਨੇ ਵੀ ਆਪਣੀ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ | ਸਮਾਪਤੀ ਉਪਰੰਤ ਆਤਿਸ਼ਬਾਜੀ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ | ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ | ਸਮਾਗਮ ਵਿਚ ਪ੍ਰਧਾਨ ਅਵਤਾਰ ਸਿੰਘ, ਮੈਂਬਰ ਭਾਈ ਅਮਰ ਸਿੰਘ, ਗੁਰਸੇਵਕ ਸਿੰਘ, ਅਰਸ਼ਦੀਪ ਸਿੰਘ, ਭੁਪਿੰਦਰ ਸਿੰਘ, ਆਸ਼ੂ, ਗੋਰਾ, ਜੀਤੀ, ਚਰਨਜੀਤ ਸਿੰਘ, ਮਹਿੰਦਰਪਾਲ ਸਿੰਘ, ਗੁਰਮੇਜ ਸਿੰਘ, ਲਾਭ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਦੀ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਨਿਊ ਲਾਈਫ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।