15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੁਲਿਸ ਵਲੋਂ ਡਰੋਨ ਅਤੇ ਪਿਸਟਲ ਬਰਾਮਦ

ਅਜੀਤ ਡੈਸਕ 18-04-2026
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਅਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਸਰਹੱਦ ਤੋਂ ਬੀ.ਐੱਸ.ਐੱਫ. ਦੀ ਸਹਾਇਤਾ ਨਾਲ ਇਕ ਪਿਸਟਲ ਅਤੇ ਡਰੋਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ ਨੂੰ ਇਕ ਪਿਸਟਲ ਅਤੇ ਇਕ ਡਰੋਨ ਬਰਾਮਦ ਹੋਇਆ ਹੈ | ਥਾਣਾ ਖਾਲੜਾ ਦੇ ਏ.ਐੱਸ.ਆਈ.ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਡੱਲ ਮੌਜੂਦ ਸੀ ਤਾਂ ਉਨ੍ਹਾਂ ਨੂੰ ਬੀ.ਐੱਸ.ਐੱਫ ਦੀ 115 ਬਟਾਲੀਅਨ ਦੇ ਕੰਪਨੀ ਕਮਾਂਡਰ ਮੁਰਾਰੀ ਲਾਲ ਸ਼ਰਮਾ ਨੇ ਸੂਚਨਾ ਦਿੱਤੀ ਕਿ ਬੀ.ਓ.ਪੀ.ਡੱਲ ਵਿਖੇ ਇਕ ਖੁੱਲਾ ਪੈਕੇਟ ਪਿਆ ਹੋਇਆ, ਜਿਸ 'ਚੋਂ ਇਕ ਪਿਸਟਲ 32 ਬੋਰ ਅਤੇ ਇਕ ਮੈਗਜੀਨ ਬਰਾਮਦ ਹੋਇਆ ਹੈ ਤਾਂ ਤੁਰੰਤ ਉਨ੍ਹਾਂ ਉਕਤ ਪਿਸਟਲ ਅਤੇ ਮੈਗਜੀਨ ਕਬਜੇ ਵਿਚ ਲੈਣ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਸਕੱਤਰਾ ਨਜਦੀਕ ਇਕ ਡਰੋਨ ਡਿੱਗਾ ਪਿਆ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਸਰਚ ਦੌਰਾਨ ਉਨ੍ਹਾਂ ਨੂੰ ਇਕ ਡਰੋਨ ਬਰਾਮਦ ਹੋਇਆ ਹੈ ਅਤੇ ਇਸ ਸੰਬੰਧ ਵਿਚ ਥਾਣਾ ਵਲਟੋਹਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਛੱਪੜ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।