14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਛੱਪੜ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ 3 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-04-2026
ਤਰਨ ਤਾਰਨ, 17 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਛੱਪੜ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਰਣਜੋਧ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਸੋਹਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਗੁਰਸਵਕ ਸਿੰਘ ਪੁੱਤਰ ਸਰਵਨ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ ਵਾਸੀਅਨ ਸੋਹਲ ਵਲੋਂ ਛੱਪੜ ਦੀ 10 ਮਰਲੇ ਜਗ੍ਹਾ ਉਪਰ ਨਾਜਾਇਜ਼ ਕਬਜਾ ਕੀਤਾ ਹੋਇਆ ਹੈ ਅਤੇ ਪੰਚਾਇਤ ਵਲੋਂ ਰੋਕਣ ਦੇ ਬਾਵਯੂਦ ਵੀ ਨਾਜਾਇਜ਼ ਉਸਾਰੀ ਕੀਤੀ ਹੋਈ ਹੈ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਤਰਨ ਤਾਰਨ ਸੁਖਬੀਰ ਸਿੰਘ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਿਸ 'ਤੇ ਥਾਣਾ ਝਬਾਲ ਦੀ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫਤਾਰੀ ਲਈ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਦਾਣਾ ਮੰਡੀ ਖਾਲੜਾ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ <br/> ਅਗਲੀ ਖ਼ਬਰ ਪੁਲਿਸ ਵਲੋਂ ਡਰੋਨ ਅਤੇ ਪਿਸਟਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।