14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਅਕਤੀ ਪਾਸੋਂ ਲੁੱਟ-ਖੋਹ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 18-04-2026
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)- ਇਕ ਵਿਅਕਤੀ ਪਾਸੋਂ ਲੁੱਟ-ਖੋਹ ਕਰਨ ਵਾਲੇ 2 ਲੁਟੇਰਿਆਂ ਨੂੰ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ, ਜਿਸ 'ਤੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਦੋਵਾਂ ਲੁਟੇਰਿਆਂ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਿਟੀ ਪੱਟੀ ਵਿਖੇ ਜੈਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕੰਡਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਮੋਟਰਸਾਈਕਲ ਤੋਂ ਪਿੰਡ ਕੰਡਿਆਲਾ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਮੋਟਰਸਾਈਕਲ ਬਿਨਾਂ ਨੰਬਰ 'ਤੇ 2 ਵਿਅਕਤੀ ਆਏ ਜਿਨ੍ਹਾਂ ਵਲੋਂ ਉਸ ਦੀ ਜੇਬ ਵਿਚੋਂ 500 ਰੁਪਏ ਕੱਢ ਲਏ ਗਏ | ਉਸ ਵਲੋਂ ਰੌਲਾ ਪਾਉਣ 'ਤੇ ਲੋਕਾਂ ਦੇ ਇਕੱਠ ਨੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ | ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਪਾਸੋਂ ਮੋਟਰਸਾਈਕਲ ਅਤੇ ਖੋਹੀ ਹੋਈ 500 ਰੁਪਏ ਦੀ ਨਗਦੀ ਬਰਾਮਦ ਕਰ ਲਈ ਗਈ ਹੈ |
ਪਿਛਲੀ ਖ਼ਬਰ ਲੰਮੀ ਉਡੀਕ ਦੇ ਬਾਅਦ ਵੀ ਨਹੀਂ ਸੁਣੀ ਗਈ ਬੰਦ ਪਏ ਸੇਵਾ ਕੇਂਦਰਾਂ ਦੀ ਪੁਕਾਰ <br/> ਅਗਲੀ ਖ਼ਬਰ ਦਾਣਾ ਮੰਡੀ ਖਾਲੜਾ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।