13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨਾਲ ਅਫ਼ਸੋਸ ਪ੍ਰਗਟ <br/>

ਅਜੀਤ ਡੈਸਕ 18-04-2026
ਮੀਆਂਵਿੰਡ, 17 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਆਗੂਆਂ ਵਲੋਂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ, ਚੇਅਰਮੈਨ ਰਣਜੀਤ ਸਿੰਘ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਨਾਲ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਦੀ ਹੋਈ ਮੌਤ ਦਾ ਅਫਸੋਸ ਪ੍ਰਗਟ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਲੰਮਾ ਸਮਾਂ ਇਸ ਪਰਿਵਾਰ ਨਾਲ ਵਿਚਰਨ ਦਾ ਮੌਕਾ ਮਿਲਦਾ ਰਿਹਾ ਹੈ ਅਤੇ ਉਸ ਸਮੇਂ ਮਾਤਾ ਪ੍ਰਕਾਸ਼ ਕੌਰ ਨੂੰ ਮਿਲਣ ਦਾ ਸਮਾਂ ਮਿਲਦਾ ਰਿਹਾ ਹੈ ਕਿਉਂਕਿ ਮਾਤਾ ਪ੍ਰਕਾਸ਼ ਕੌਰ ਉਨ੍ਹਾਂ ਦੇ ਗ੍ਰਹਿ ਆਉਣ ਵਾਲਿਆਂ ਨਾਲ ਬਹੁਤ ਪਿਆਰ ਨਾਲ ਵਿਚਰਦੇ ਸਨ | ਉਨ੍ਹਾਂ ਕਿਹਾ ਕਿ ਮਾਤਾ ਦੀ ਮੌਤ ਦਾ ਵਿਛੋੜਾ ਪਰਿਵਾਰ ਲਈ ਅਸਹਿ ਹੈ ਪਰ ਵਾਹਿਗੁਰੂ ਜੀ ਦਾ ਭਾਣਾ ਮੰਨਣਾ ਹੀ ਪੈਂਦਾ ਹੈ | ਇਸ ਮੌਕੇ ਮੰਨਾ ਨਾਲ ਅਫਸੋਸ ਪ੍ਰਗਟ ਕਰਨ ਵਾਲਿਆਂ ਵਿਚ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਬਿੱਲਾ ਵੈਰੋਵਾਲ਼, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਰਾਮ ਸਿੰਘ ਬੂਲੇਨੰਗਲ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ, ਸਾਬਕਾ ਸਰਪੰਚ ਪਰਮਦੀਪ ਸਿੰਘ ਕਾਨਪੁਰ, ਐਸ ਸੀ ਸੈੱਲ ਦੇ ਸਰਕਲ ਪ੍ਰਧਾਨ ਬਾਬਾ ਹੀਰਾ ਸਿੰਘ ਗਗੜੇਵਾਲ ਅਤੇ ਪਿੰਡ ਰਾਮਪੁਰ ਤੋਂ ਪਹੁੰਚੇ ਸ਼ੰਕਰ ਸਿੰਘ ਕੁਲਾਰ, ਸੁਖਰਾਜ ਸਿੰਘ ਰਾਜੂ, ਜੁਗਰਾਜ ਸਿੰਘ, ਸਾਬਕਾ ਕੌਂਸਲਰ ਸੁਖਦੇਵ ਸਿੰਘ ਰਈਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਿੱਖੀਵਿੰਡ ਖਰੀਦ ਕੇਂਦਰ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ-ਚੇਅਰਮੈਨ ਲਾਖਣਾ <br/> ਅਗਲੀ ਖ਼ਬਰ ਅੱਗ ਲੱਗਣ ਕਾਰਨ 3 ਕਿਸਾਨਾਂ ਦੀ 12 ਏਕੜ ਕਣਕ ਸੜ ਕੇ ਸੁਆਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।