13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਿੱਖੀਵਿੰਡ ਖਰੀਦ ਕੇਂਦਰ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ-ਚੇਅਰਮੈਨ ਲਾਖਣਾ <br/>

ਅਜੀਤ ਡੈਸਕ 18-04-2026
ਭਿੱਖੀਵਿੰਡ, 17 ਅਪ੍ਰੈਲ (ਬੌਬੀ)-ਹਲਕਾ ਖੇਮਕਰਨ ਦੇ ਖਰੀਦ ਕੇਂਦਰ ਭਿੱਖੀਵਿੰਡ ਵਿਖੇ ਅੱਜ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਤੌਰ 'ਤੇ ਆਗਾਜ਼ ਕੀਤਾ ਗਿਆ | ਗੁਰਦੇਵ ਸਿੰਘ ਲਾਖਣਾ ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ ਅਤੇ ਸੂਬਾ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਵਲੋਂ ਪੀ.ਐੱਸ.ਡਬਲਯੂ. ਸੀ. ਏਜੰਸੀ ਦੀ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਚੇਅਰਮੈਨ ਪਲੈਨਿੰਗ ਬੋਰਡ ਗੁਰਵਿੰਦਰ ਸਿੰਘ ਬਹਿੜਵਾਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਆਗੂਆਂ ਨੇ ਮੰਡੀ ਵਿਚ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਣਕ ਦਾ ਇਕ-ਇਕ ਦਾਣਾ ਸਰਕਾਰੀ ਭਾਅ 'ਤੇ ਖਰੀਦਿਆ ਜਾਵੇਗਾ | ਇਸ ਮੌਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕੇ ਦੇ ਕਿਸਾਨ ਵੱਡੀ ਗਿਣਤੀ ਵਿਚ ਮੌਜੂਦ ਸਨ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਰਣਜੀਤ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਸਰਕਾਰੀ ਖ਼ਰੀਦ ਬਗੈਰ ਕਿਸਾਨਾਂ ਦੀ ਵੱਡੇ ਪੱਧਰ 'ਤੇ ਕਾਟ ਕੱਟ ਕੇ ਸਿੱਧੀ ਕਣਕ ਕੁਝ ਆੜ੍ਹਤੀਆਂ ਵਲੋਂ ਲੈਣ ਕਰਕੇ ਬਹੁਤੇ ਆੜ... ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨਾਲ ਅਫ਼ਸੋਸ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।