12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੰਡੀਵਿੰਡ ਨੇ ਨਵ-ਨਿਯੁਕਤ ਨਾਇਬ ਤਹਿਸੀਲਦਾਰ ਰਾਜੇਸ਼ ਕੁਮਾਰ ਨੂੰ ਸਨਮਾਨਿਤ ਕੀਤਾ <br/>

ਅਜੀਤ ਡੈਸਕ 18-04-2026
ਝਬਾਲ, 17 ਅਪ੍ਰੈਲ (ਸੁਖਦੇਵ ਸਿੰਘ)-ਸਬ ਤਹਿਸੀਲ ਝਬਾਲ ਵਿਖੇ ਤਾਇਨਾਤ ਨਵ-ਨਿਯੁਕਤ ਨਾਇਬ ਤਹਿਸੀਲਦਾਰ ਰਾਜੇਸ਼ ਕੁਮਾਰ ਨੂੰ ਉੱਘੇ ਸਮਾਜ ਸੇਵਕ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਨੇ ਸਨਮਾਨਿਤ ਕੀਤਾ | ਇਥੇ ਪਹਿਲਾਂ ਤਾਇਨਾਤ ਨਾਇਬ ਤਹਿਸੀਲਦਾਰ ਜਸਵਿੰਦਰ ਦਾ ਤਬਾਦਲਾ ਅੰਮਿ੍ਤਸਰ ਹੋ ਜਾਣ ਤੋਂ ਬਾਅਦ ਹਰੀਕੇ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ | ਉਨ੍ਹਾਂ ਨੇ ਸਮਾਜ ਸੇਵਕ ਸੁਖਰਾਜ ਸਿੰਘ ਗੰਡੀਵਿੰਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਹਿਸੀਲ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਹਰੇਕ ਵਿਅਕਤੀ ਦਾ ਮਾਨ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਰੀਡਰ ਜਸਪਾਲ ਸਿੰਘ, ਮੁਖਤਾਰ ਸਿੰਘ ਭੰਗੂ, ਹੈਪੀ ਤਰਨ ਤਾਰਨ, ਬੰਟੀ ਸੂਦ, ਵਸੀਕਾ ਨਵੀਸ ਜਸਪਾਲ ਸਿੰਘ ਕੰਗ, ਹੈਪੀ ਛਾਪਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਡਵੋਕੇਟ ਰੌਸ਼ਨ ਲਾਲ ਅਰੋੜਾ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।