09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਝਬਾਲ ਖਾਮ ਪੰਚਾਇਤ ਵਿਖ ਕਰਨਬੀਰ ਸਿੰਘ ਨੇ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>

ਝਬਾਲ ਖਾਮ ਵਿਖੇ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕਰਨਬੀਰ ਸਿੰਘ ਬੁਰਜ ਅਤੇ ਕਾਂਗਰਸੀ ਵਰਕਰਾਂ ਨਾਲ ਗੁਰਪਾਲ ਸਿੰਘ ਜਗਤਪੁਰਾ,ਸਰਪੰਚ ਗੁਰਚਰਨ ਸਿੰਘ ਖੈਰਦੀ ਅਤੇ ਹੋਰ | ਤਸਵੀਰਾਂ:ਗੱਗੋਬੂਹਾ <br/> 19-04-2026
ਝਬਾਲ, 18 ਅਪ੍ਰੈਲ (ਸਰਬਜੀਤ ਸਿੰਘ)- ਕਾਂਗਰਸ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਵਲੋਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ 'ਤੇ ਸ਼ੁਰੂ ਕੀਤੀਆਂ ਮੀਟਿੰਗਾਂ ਤਹਿਤ ਕਾਂਗਰਸ ਪਾਰਟੀ ਦੀ ਮੀਟਿੰਗ ਝਬਾਲ ਖਾਮ ਵਿਖੇ ਹੋਈ | ਜਿਸ ਵਿਚ ਇਕੱਤਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਹਲਕਾ ਇੰਚਾਰਜ਼ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਕਾਂਗਰਸ ਨੂੰ ਹਲਕੇ ਵਿਚ ਮਜ਼ਬੂਤ ਕਰਨ ਲਈ ਪਿੰਡ-ਪਿੰਡ ਬੂਥ ਪੱਧਰ ਤੇ ਵਰਕਰਾਂ ਦੀਆਂ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਸਮੇਂ ਕਰਨਬੀਰ ਸਿੰਘ ਬੁਰਜ ਨੇ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਣ 'ਤੇ ਵਰਕਰਾਂ ਨੂੰ ਵਿਸ਼ੇਸ਼ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਸਮੇਂ ਮਾਸਟਰ ਪਿ੍ਤਪਾਲ ਸਿੰਘ ਅਤੇ ਸਾਬਕਾ ਸਰਪੰਚ ਨਰਿੰਦਰ ਝਬਾਲ ਨੇ ਕਰਨਬੀਰ ਸਿੰਘ ਬੁਰਜ ਨੂੰ ੂੰ ਜੀ ਆਇਆਂ ਕਹਿੰਦਿਆਂ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਤਾ | ਇਸ ਸਮੇਂ ਹਾਜ਼ਰ ਆਗੂਆਂ ਵਿਚ ਸਾਬਕਾ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਮੈਂਬਰ ਹਰਮਿੰਦਰ ਸਿੰਘ, ਸਾਬਕਾ ਮੈਂਬਰ ਬਲਵਿੰਦਰ ਸਿੰਘ ਹਵੇਲੀਆਂ, ਬਲਬੀਰ ਚੰਦ, ਮਾਸਟਰ ਜਸਪਾਲ ਸਿੰਘ, ਸੁਖਵਿੰਦਰ ਸਿੰਘ ਬਿੱਟੂ, ਪ੍ਰਧਾਨ ਗੁਰਵਿੰਦਰ ਸਿੰਘ ਫੌਜੀ, ਗੁਰਜੀਤ ਸਿੰਘ, ਮੰਗੀ, ਮੇਜਰ ਸਿੰਘ, ਸਿਮੀ ਢਿੱਲੋਂ, ਸਾਬਕਾ ਸਰਪੰਚ ਸੁੱਚਾ ਸਿੰਘ, ਮਨਜੀਤ ਸਿੰਘ ਕੇਬਲ ਵਾਲਾ, ਗਗਨ ਢਿੱਲੋਂ, ਸਿਮਰਪ੍ਰੀਤ ਸਿੰਘ ਝਬਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਈ.ਟੀ. ਕਾਲਜ ਭਗਵਾਨਪੁਰਾ ਵਿਖੇ ਨਵੇਂ ਵਿੱਦਿਅਕ ਵਰੇ੍ਹ ਦੀ ਸ਼ੁਰੂਆਤ ਗੁਰੂ ਗ੍ਰੰਥ ਸਾਹਿਬ ਦੇ ਨਤਮਸਤਕ ਹੋ ਕੇ ਕੀਤੀ <br... ਅਗਲੀ ਖ਼ਬਰ ਚੇਅਰਮੈਨ ਬਿੱਟੂ ਅਤੇ ਸਰਪੰਚ ਤਖਤੂਚੱਕ ਦੇ ਗ੍ਰਹਿ ਭਲਾਈਪੁਰ ਦੀ ਅਗਵਾਈ ਹੇਠ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।