11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵੇਂ ਚੁਣੇ ਗਏ ਮੀਤ ਪ੍ਰਧਾਨਾਂ ਨੂੰ ਹਲਕਾ ਇੰਚਾਰਜ ਬੁਰਜ ਨੇ ਕੀਤਾ ਸਨਮਾਨਿਤ

ਅੱਡਾ ਝਬਾਲ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਜਿਲਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ ਅਤੇ ਰਮਨ ਝਬਾਲ ਨੂੰ ਸਨਮਾਨਿਤ ਕਰਦੇ ਹੋਏ ਕਾਂਗਰਸ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨਾਲ ਹੋਰ ਆਗੂ | ਤਸਵੀਰ:ਗੱਗੋਬੂਹਾ <br/> 19-04-2026
ਝਬਾਲ, 18 ਅਪ੍ਰੈਲ (ਸਰਬਜੀਤ ਸਿੰਘ)-ਕਾਂਗਰਸ ਹਾਈ ਕਮਾਂਡ ਦੇ ਆਦੇਸ਼ਾਂ ਮੁਤਾਬਕ ਹਾਲ ਹੀ ਵਿਚ ਜ਼ਿਲ੍ਹਾ ਤਰਨ ਤਾਰਨ ਕਾਂਗਰਸ ਪਾਰਟੀ ਵਿਚ ਨਿਯੁਕਤ ਕੀਤੇ ਗਏ ਜ਼ਿਲ੍ਹਾ ਮੀਤ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ ਅਤੇ ਰਮਣ ਝਬਾਲ ਨੂੰ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨ ਬੀਰ ਸਿੰਘ ਬੁਰਜ ਨੇ ਅੱਡਾ ਝਬਾਲ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਸਨਮਾਨਿਤ ਕੀਤਾ ਇਸ ਮੌਕੇ ਕਰਨਬੀਰ ਸਿੰਘ ਬੁਰਜ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਮਾਣ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਲਈ ਮਿਹਨਤ ਕਰਨ ਵਾਲਿਆਂ ਨੂੰ ਹੋਰ ਮਾਣ ਦਿੱਤਾ ਜਾਵੇਗਾ ਅਤੇ ਹਲਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਸਾਬਕਾ ਸਰਪੰਚ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਚੇਅਰਮੈਨ ਰਮਨ ਝਬਾਲ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਅਸੀਂ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਲਈ ਇਸੇ ਤਰ੍ਹਾਂ ਹੀ ਹਮੇਸ਼ਾ ਹੀ ਯਤਨਸ਼ੀਲ ਰਹਾਂਗੇ | ਇਸ ਮੌਕੇ ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਸੁੱਚਾ ਸਿੰਘ, ਹਰਪਿੰਦਰ ਸਿੰਘ ਝਬਾਲ, ਸੁਖਵਿੰਦਰ ਸਿੰਘ ਝਬਾਲ, ਗਗਨ ਝਬਾਲ, ਬਲਬੀਰ ਚੰਦ, ਮਨਜੀਤ ਸਿੰਘ ਕੇਬਲਵਾਲਾ ਅਤੇ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਪਾਲ ਸਿੰਘ ਨੂੰ ਜੇਲ੍ਹ 'ਚ ਰੱਖਣਾ ਅਤਿ ਨਿੰਦਣਯੋਗ ਕਾਰਵਾਈ- ਜਥੇ.ਗੁਰਦੀਪ ਸਿੰਘ, ਭਾਈ ਵਿਰਸਾ ਸਿੰਘ ਖਾਲਸਾ <br/... ਅਗਲੀ ਖ਼ਬਰ ਵਿਰੋਧੀ ਪਾਰਟੀਆਂ ਦੀ ਸੋਚ ਦਹਾਕਿਆਂ ਬਾਅਦ ਵੀ ਔਰਤ ਵਿਰੋਧੀ- ਭਰੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।