11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੋਤਾਖੋਰਾਂ ਨੇ ਵਿਅਕਤੀ ਦੀ ਲਾਸ਼ ਸਰੋਵਰ 'ਚੋਂ ਬਾਹਰ ਕੱਢੀ <br/>

ਅਜੀਤ ਡੈਸਕ 19-04-2026
ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਬੀਤੇ ਦਿਨ ਮੱਸਿਆ ਦੇ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਰੋਵਰ 'ਚ ਇਕ ਵਿਅਕਤੀ ਨੇ ਕੱਪੜਿਆਂ ਸਮੇਤ ਛਾਲ ਮਾਰ ਦਿੱਤੀ ਅਤੇ ਦੇਖਦੇ ਹੀ ਦੇਖਦੇ ਉਹ ਇਸ ਪਵਿੱਤਰ ਡੂੰਘੇ ਸਰੋਵਰ ਦੇ ਪਾਣੀ 'ਚ ਡੁੱਬ ਗਿਆ | ਘਟਨਾ ਦਾ ਸਮਾਚਾਰ ਮਿਲਣ 'ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਵਲੋਂ ਹਰੀਕੇ ਤੋਂ ਗੋਤਾਖੋਰ ਮੰਗਵਾ ਕੇ ਸਰੋਵਰ 'ਚ ਛਾਲ ਮਾਰਨ ਵਾਲੇ ਵਿਅਕਤੀ ਦੀ ਕਾਫ਼ੀ ਭਾਲ ਕੀਤੀ, ਪਰ ਦੇਰ ਰਾਤ ਤੱਕ ਮਿ੍ਤਕ ਵਿਅਕਤੀ ਦਾ ਕੋਈ ਪਤਾ ਨਹੀਂ ਚੱਲਿਆ ਪਰ 18 ਅਪ੍ਰੈਲ ਨੂੰ ਸਵੇਰੇ ਸਾਢੇ 8 ਵਜੇ ਦੇ ਕਰੀਬ ਗੋਤਾਂਖੋਰਾਂ ਵਲੋਂ ਸਰੋਵਰ 'ਚੋਂ ਵਿਅਕਤੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ | ਮਿ੍ਤਕ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਵੈਈਪੂੲੀਂ ਵਜੋਂ ਹੋਈ ਹੈ | ਮਿ੍ਤਕ ਦੇ ਭਰਾ ਮਨਜਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਨੂੰ ਮਿਰਗੀ ਦੇ ਦੌਰੇ ਪੈਂਦੇ ਸਨ ਅਤੇ ਉਹ ਠੀਕ ਨਹੀਂ ਰਹਿੰਦਾ ਸੀ | ਉਹ ਆਪਣੇ ਪਿਤਾ ਜਗਤਾਰ ਸਿੰਘ ਨਾਲ ਮੱਸਿਆ ਵਾਲੇ ਦਿਨ ਦਵਾਈ ਲੈਣ ਲਈ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਆਇਆ ਸੀ ਅਤੇ ਉਥੋਂ ਆਪਣੇ ਪਿਤਾ ਦਾ ਹੱਥ ਛੁਡਾ ਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਆ ਗਿਆ | ਜਿੱਥੇ ਉਸ ਨੇ ਸਰੋਵਰ ਵਿਚ ਛਾਲ ਮਾਰ ਦਿੱਤੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਭਰਾ ਦੀ ਮਿ੍ਤਕ ਦੇਹ ਦੀ ਪਛਾਣ ਕਰ ਲਈ ਹੈ | ਇਸ ਸੰਬੰਧੀ ਥਾਣਾ ਸਿਟੀ ਦੇ ਐੱਸ.ਐੱਚ.ਓ. ਨਵਦੀਪ ਭੱਟੀ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮਿ੍ਤਕ ਦੇ ਵਾਰਿਸਾਂ ਦੇ ਬਿਆਨਾਂ 'ਤੇ ਕਾਰਵਾਈ ਕਰਨ ਉਪਰੰਤ ਉਸ ਦਾ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਿਸ਼ਾਂ ਹਵਾਲੇ ਕਰ ਦਿੱਤਾ ਹੈ |

ਪਿਛਲੀ ਖ਼ਬਰ ਕਸਬਾ ਫਤਿਆਬਾਦ ਅਤੇ ਆਸ-ਪਾਸ ਦੇ ਇਲਾਕੇ ਵਿਚ ਚੋਰਾਂ ਅਤੇ ਲੁੱਟਾਂ-ਖੋਹਾਂ ਵਾਲਿਆਂ ਦਾ ਬੋਲਬਾਲਾ ਅਗਲੀ ਖ਼ਬਰ ਬਿਜਲੀ ਬੋਰਡ ਪਾਵਰ ਕੱਟਾਂ ਦੇ ਨਾਂਅ 'ਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ-ਮਨਰੇਗਾ ਵਰਕਰਜ਼ ਯੂਨੀਅਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।