21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪਿੰਡ ਡੱਲ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ, ਮੁਕੱਦਮਾ ਦਰਜ <br/>

ਅਜੀਤ ਡੈਸਕ 09-05-2026
ਖਾਲੜਾ, 8 ਮਈ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖੇਤਾਂ ਵਿਚੋਂ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ. ਦੇ ਸਾਂਝੇ ਅਭਿਆਨ ਦੌਰਾਨ ਇਕ ਪਾਕਿਸਤਾਨੀ ਡਰੋਨ ਬਰਾਮਦ ਹੋਣ ਦੀ ਖਬਰ ਹੈ | ਇਕੱਤਰ ਵੇਰਵਿਆਂ ਅਨੁਸਾਰ ਐੱਸ.ਆਈ. ਮੈਡਮ ਆਰਜੂ ਦੀ ਅਗਵਾਈ ਹੇਠ ਥਾਣਾ ਖਾਲੜਾ ਦੀ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਪਿੰਡ ਡੱਲ ਵਿਖੇ ਮੌਜੂਦ ਸੀ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ. ਦੇ ਅਸਿਸਟੈਂਟ ਕਮਾਂਡੈਂਟ ਰਾਜ਼ੇਸ਼ ਯਾਦਵ ਇੰਚਾਰਜ ਸਰਹੱਦੀ ਚੌਕੀ ਧਰਮਾਂ ਨੇ ਇਤਲਾਹ ਦਿੱਤੀ ਕਿ ਪਿੰਡ ਡੱਲ ਦੇ ਕਿਸਾਨ ਦੀ ਖੇਤ ਵਿੱਚੋਂ ਇਕ ਡਰੋਨ ਬਰਾਮਦ ਹੋਇਆ ਹੈ | ਇਸ ਇਤਲਾਹ 'ਤੇ ਪੁਲਿਸ ਪਾਰਟੀ ਫੌਰੀ ਕਾਰਵਾਈ ਕਰਦਿਆਂ ਜਦੋਂ ਦੱਸੇ ਅਸਥਾਨ 'ਤੇ ਪੁੱਜੀ ਤਾਂ ਬੀ.ਐਸ.ਐਫ. ਜਵਾਨਾਂ ਨੇ ਇਕ ਟੁੱਟਾ ਹੋਇਆ ਡਰੋਨ ਮਾਰਕਾ ਡੀ.ਜੇ.ਆਈ. ਮੈਵਿਕ 4 ਪਰੋਅ ਪੇਸ਼ ਕੀਤਾ, ਜਿਸ 'ਤੇ ਪੁਲਿਸ ਪਾਰਟੀ ਨੇ ਡਰੋਨ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ ਅਤੇ ਉਹਨਾਂ ਵੱਲੋਂ ਅਨੁਮਾਨ ਲਗਾਇਆ ਗਿਆ ਹੈ | ਇਹ ਡਰੋਨ ਭਾਰਤੀ ਤਸਕਰਾਂ ਵਲੋਂ ਪਾਕਿਸਤਾਨ ਵਿਚੋਂ ਮੰਗਵਾਇਆ ਗਿਆ ਹੋਵੇਗਾ ਜੋ ਵਾਪਸ ਨਹੀਂ ਮੁੜ ਸਕਿਆ |

ਪਿਛਲੀ ਖ਼ਬਰ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ-ਪਿੰਡ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।