21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੈਰੋਂ ਮੰਡੀ 'ਚ ਕਣਕ ਦੀ ਲਿਫਟਿੰਗ ਠੱਪ, ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 09-05-2026
ਪੱਟੀ, 8 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕੈਰੋਂ ਮੰਡੀ ਵਿਚ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਇਕੱਤਰ ਹੋ ਕੇ ਸਰਕਾਰ ਅਤੇ ਪ੍ਰਸ਼ਾਸਨ ਅਤੇ ਟੈਂਡਰ ਹੋਲਡਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਤਕਰੀਬਨ 10 ਦਿਨ ਪਹਿਲਾਂ ਮੰਡੀ ਵਿਚ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਹੋ ਚੁੱਕਾ ਸੀ, ਪਰ ਅਜੇ ਤੱਕ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਆੜ੍ਹਤੀਏ ਸੁਖਦੇਵ ਸਿੰਘ, ਦਿਲਬਾਗ ਸਿੰਘ, ਬਲਜੀਤ ਸਿੰਘ ਪੰਨੂੰ, ਸੁਖਜੀਤ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ ਆਦਿ ਅਤੇ ਮਜ਼ਦੂਰਾਂ ਨੇ ਦੱਸਿਆ ਕਿ ਕੈਰੋਂ ਮੰਡੀ ਵਿਖੇ ਪਨਸਪ ਵਲੋਂ ਤਕਰੀਬਨ 2 ਲੱਖ 40 ਹਜ਼ਾਰ ਬੋਰੀ ਕਣਕ ਦੀ ਖਰੀਦ ਕੀਤੀ ਗਈ ਸੀ, ਪਰ ਅਜੇ ਤੱਕ ਟੈਂਡਰ ਹੋਲਡਰ ਵਲੋਂ ਕਰੀਬ 50 ਹਜ਼ਾਰ ਬੋਰੀਆਂ ਦੀ ਹੀ ਲਿਫਟਿੰਗ ਕੀਤੀ ਗਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਇੱਕ ਹਫ਼ਤੇ ਤੋਂ ਟੈਂਡਰ ਹੋਲਡਰ ਨੇ ਮੰਡੀ ਵਿਚੋਂ ਕਣਕ ਦੀ ਲਿਫਟਿੰਗ ਦਾ ਕੰਮ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਲਿਫਟਿੰਗ ਨਾ ਹੋਣ ਕਾਰਨ ਮਜ਼ਦੂਰਾਂ ਨੂੰ ਦਿਨ-ਰਾਤ ਮੰਡੀ ਵਿਚ ਪਈ ਕਣਕ ਦੀ ਰਾਖੀ ਕਰਨੀ ਪੈ ਰਹੀ ਹੈ | ਇਸ ਤੋਂ ਇਲਾਵਾ ਪਿਛਲੇ ਕੁਝ ਦਿਨਾਂ ਤੋਂ ਮੌਸਮ ਵੀ ਖ਼ਰਾਬ ਚੱਲ ਰਿਹਾ ਹੈ ਅਤੇ ਹੋਈ ਬਾਰਿਸ਼ ਕਾਰਨ ਖੁੱਲ੍ਹੇ ਆਸਮਾਨ ਹੇਠ ਪਈ ਕਣਕ ਭਿੱਜਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਕਣਕ ਦੇ ਖ਼ਰਾਬ ਹੋਣ ਦਾ ਖ਼ਤਰਾ ਬਣ ਗਿਆ ਹੈ | ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਕਣਕ ਦੀ ਲਿਫਟਿੰਗ ਕਰਵਾਈ ਜਾਵੇ ਤਾਂ ਜੋ ਕਣਕ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ ਅਤੇ ਮਜ਼ਦੂਰ ਵੀ ਆਪਣੇ ਹੋਰ ਕੰਮਾਂ ਵੱਲ ਧਿਆਨ ਦੇ ਸਕਣ | ਇਸ ਸੰਬੰਧੀ ਜਦੋਂ ਮਾਰਕੀਟ ਕਮੇਟੀ ਦੇ ਅਧਿਕਾਰੀ ਜਤਿੰਦਰ ਸਿੰਘ ਨਾਲ ਫ਼ੋਨ 'ਤੇ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਫ਼ੋਨ ਨਹੀਂ ਚੁੱਕਿਆ ਗਿਆ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਹੜਤਾਲ ਤੀਸਰੇ ਦਿਨ 'ਚ ਹੋਈ ਦਾਖ਼ਲ <br/> ਅਗਲੀ ਖ਼ਬਰ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।