21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਇੰਸ. ਬਿੰਦਰਜੀਤ ਸਿੰਘ ਸਰਾਂ ਨੂੰ ਸਿੰਘ ਗਲੋਬਲ ਝਬਾਲ ਵਾਲਿਆਂ ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 09-05-2026
ਝਬਾਲ, 8 ਮਈ (ਸਰਬਜੀਤ ਸਿੰਘ)-ਅੱਡਾ ਝਬਾਲ ਵਿਖੇ ਸਿੰਘ ਗਲੋਬਲ ਇੰਮੀਗ੍ਰੇਸ਼ਨ ਸੈਂਟਰ 'ਤੇ ਉਚੇਚੇ ਤੌਰ ਤੇ ਪਹੁੰਚੇ ਪੰਜਾਬ ਪੁਲਿਸ ਦੇ ਇੰਸਪੈਕਟਰ ਬਰਿੰਦਰਜੀਤ ਸਿੰਘ ਸਰਾਂ ਨੂੰ ਜੀ ਆਇਆਂ ਕਹਿੰਦਿਆਂ ਸਿੰਘ ਗਲੋਬਲ ਦੇ ਮਾਲਕ ਐਡਵੋਕੇਟ ਕੁਲਦੀਪ ਸਿੰਘ ਮੱਝੂਪੁਰ, ਹੈੱਡ ਟੀਚਰ ਗੁਰਸਾਹਿਬ ਸਿੰਘ ਅਤੇ ਅਜਮੇਰ ਸਿੰਘ, ਹੈਪੀ ਮੱਝੂਪੁਰ ਅਤੇ ਰਵਿੰਦਰ ਸਿੰਘ ਸੰਧੂ ਸੁਰਸਿੰਘ ਨੇ ਸਨਮਾਨਿਤ ਕੀਤਾ | ਇਸ ਸਮੇਂ ਇੰਸਪੇਕਟਰ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਨੌਜਵਾਨ ਪੀੜੀ ਨੇ ਨਸ਼ਿਆਂ ਵਰਗੀ ਬਿਮਾਰੀ ਤੋਂ ਬਚਕੇ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸ਼ੁਰੂ ਕੀਤੀ ਮੁਹਿੰਮ ਵਿਚ ਵਧ ਚੜ੍ਹ ਕੇ ਸਾਥ ਦੇਣਾ ਚਾਹੀਦਾ ਹੈ | ਉਨ੍ਹਾਂ ਆਖਿਆ ਕਿ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੀ ਰੋਕਥਾਮ ਲਈ ਸਾਂਝੇ ਯਤਨਾਂ ਦੀ ਲੋੜ ਹੈ |

ਪਿਛਲੀ ਖ਼ਬਰ ਬੀ. ਐੱਡ. ਫਰੰਟ ਪੰਜਾਬ ਵਲੋਂ 4161 ਅਧੀਨ ਭਰਤੀ ਅਧਿਆਪਕਾਂ ਦੇ ਸਮਰਥਨ ਦਾ ਐਲਾਨ <br/> ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਲੋਂ 11 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।