21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਮਾਂ ਦਿਵਸ ਮਨਾਇਆ <br/>

ਅਜੀਤ ਡੈਸਕ 09-05-2026
ਪੱਟੀ, 8 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਾਂ ਦੇ ਨਿਸ਼ਕਾਮ ਪਿਆਰ, ਤਿਆਗ ਅਤੇ ਅਟੁੱਟ ਮਮਤਾ ਨੂੰ ਸਮਰਪਿਤ ਮਾਂ ਦਿਵਸ ਮੌਕੇ 'ਤੇ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਰੰਗਾਰੰਗ ਅਤੇ ਭਾਵਨਾਤਮਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ, ਮਾਵਾਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਸਕੂਲ ਦਾ ਮਾਹੌਲ ਖੁਸ਼ੀ, ਪਿਆਰ ਅਤੇ ਸਤਿਕਾਰ ਨਾਲ ਭਰਪੂਰ ਦਿਖਾਈ ਦਿੱਤਾ | ਸਮਾਗਮ ਦੀ ਸ਼ੁਰੂਆਤ ਮਾਵਾਂ ਨੂੰ ਸਮਰਪਿਤ ਸੁੰਦਰ ਕਵਿਤਾਵਾਂ ਨਾਲ ਕੀਤੀ ਗਈ | ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਨਾਚ, ਭੰਗੜਾ, ਗਿੱਧਾ ਅਤੇ ਨਾਟਕ ਰਾਹੀਂ ਮਾਂ ਦੀ ਮਹਾਨਤਾ ਨੂੰ ਦਰਸਾਇਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ ਚੇਅਰਮੈਨ, ਪਿ੍ੰਸੀਪਲ ਮੈਡਮ ਪਵਨਦੀਪ ਕੌਰ, ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ, ਕੁਲਬੀਰ ਕੌਰ ਨੇ ਸਾਰੀਆਂ ਮਾਵਾਂ ਨੂੰ ਮਾਂ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ 'ਚ ਨਵੇਂ ਬਣੇ ਅਹੁਦੇਦਾਰਾਂ ਨੂੰ ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਨਿਯੁਕਤੀ ਪੱਤਰ ਦਿੱਤੇ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।