20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 09-05-2026
ਤਰਨ ਤਾਰਨ, 8 ਮਈ (ਇਕਬਾਲ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਬੂ ਦੇ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਗਵਰਨਰ ਪੰਜਾਬ ਦੇ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਕਿਸਾਨ, ਮਜ਼ਦੂਰ ਵਿਰੋਧੀ ਹਨ ਅਤੇ ਆਮ ਲੋਕਾਂ ਦਾ ਕੰਚੂਬਰ ਕੱਢਣ ਵਾਲੀਆਂ ਨੀਤੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਤਹਿਸੀਲਾਂ ਤਰਨ ਤਾਰਨ, ਖਡੂਰ ਸਾਹਿਬ ਤਹਿਸੀਲਦਾਰਾਂ ਦੀਆਂ ਪੋਸਟ ਖਾਲੀ ਹੋਣ ਕਾਰਨ ਆਮ ਲੋਕ ਖਜਲ ਖੁਆਰ ਹੋ ਰਹੇ ਹਨ | ਪੰਜਾਬ ਦੀ ਸਰਕਾਰ ਖਡੂਰ ਸਾਹਿਬ ਗੋਇੰਦਵਾਲ ਸਾਹਿਬ ਅਤੇ ਤਰਨ ਤਾਰਨ ਫੌਰੀ ਤੌਰ ਤੇ ਤਹਿਸੀਲਦਾਰ ਤਾਇਨਾਤ ਕਰੇ ਤਾਂ ਜੋ ਆਮ ਲੋਕਾਂ ਦੀ ਖੱਜਲ ਖੁਆਰੀ ਬੰਦ ਹੋ ਸਕੇ | ਇਸ ਮੌਕੇ ਰੇਸ਼ਮ ਸਿੰਘ ਫੈਲੋਕੇ, ਹਰਭਜਨ ਸਿੰਘ ਪੱਟੀ, ਝਿਲਮਲ ਸਿੰਘ ਬਾਣੀਆਂ, ਸੁਰਿੰਦਰ ਸਿੰਘ ਖੱਬੇ, ਬਲਵਿੰਦਰ ਸਿੰਘ ਫੈਲੋਕੇ, ਜਗੀਰ ਸਿੰਘ ਗੰਡੀਵਿੰਡ ਤੋਂ ਇਲਾਵਾ ਕਿਸਾਨ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਭਰੋਵਾਲ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਨੂੰ ਮਿਲਿਆ ਭਰਪੂਰ ਸਮਰਥਨ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਵਲੋਂ ਈਸ਼ਵਰ ਅੰਮਾ ਡੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।