20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਿਸਾਨ ਜਥੇਬੰਦੀ ਨੇ ਡੀ. ਐੱਸ. ਪੀ. ਚੋਗਾਵਾਂ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 09-05-2026
ਚੋਗਾਵਾਂ, 8 ਮਈ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਲੈ ਕੇ ਡੀ. ਐੱਸ. ਪੀ. ਦਫ਼ਤਰ ਚੋਗਾਵਾਂ ਦਾ ਘਿਰਾਓ ਕਰਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਪਿੰਡ ਅਵਾਣ ਵਸਾਊ ਦੇ ਮਹਿਤਾਬ ਸਿੰਘ ਕਿਸਾਨ ਦੀ ਪੰਜ ਏਕੜ ਜ਼ਮੀਨ ਉੱਪਰ ਪੁਲਿਸ ਦੇ ਇਕ ਅਧਿਕਾਰੀ ਨੇ ਸਿਆਸੀ ਸ਼ਹਿ ਤੇ 45 ਲਗਾ ਦਿੱਤੀ | ਕਿਸਾਨ ਨੂੰ ਉਕਤ ਅਧਿਕਾਰੀ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿਚ ਡੀ.ਐੱਸ.ਪੀ. ਦਫਤਰ ਦਾ ਘਿਰਾਓ ਕੀਤਾ ਗਿਆ | ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਪੁਲਿਸ ਨੇ ਕਿਸਾਨ ਦੀ ਜ਼ਮੀਨ ਉੱਪਰ ਲਗਾਈ 45 ਨੂੰ ਤੋੜ ਕੇ ਕਿਸਾਨ ਨੂੰ ਇਨਸਾਫ ਨਾ ਦਿੱਤਾ ਤਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ | ਇਸ ਮੌਕੇ ਡੀ.ਐੱਸ.ਪੀ. ਕਪਿਲ ਕੌਸ਼ਲ ਨੇ ਧਰਨਾਕਾਰੀਆਂ ਨੂੰ ਚਾਰ ਦਿਨਾਂ ਵਿਚ ਉਕਤ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਭਰੋਸੇ ਤੋਂ ਬਾਅਦ ਜਥੇਬੰਦੀ ਵਲੋਂ ਧਰਨਾ ਚੁੱਕ ਲਿਆ ਗਿਆ | ਇਸ ਮੌਕੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਕਰਨਵੀਰ ਸਿੰਘ, ਜਨਰਲ ਸਕੱਤਰ ਗੁਰਬਿੰਦਰ ਸਿੰਘ, ਬਲਾਕ ਆਗੂ ਮਹਿਤਾਬ ਸਿੰਘ, ਸੁਰਜੀਤ ਸਿੰਘ ਗੁਰਭੇਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ 'ਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ- ਡਾ. ਬਲਬੀਰ ਸਿੰਘ <br/> ਅਗਲੀ ਖ਼ਬਰ ਬੈਂਕ ਮੈਨੇਜਰ 'ਤੇ ਲੱਖਾਂ ਦੀ ਹੇਰਾ-ਫੇਰੀ ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼, ਮੈਨੇਜਰ ਨੇ ਦੋਸ਼ ਨਕਾਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।