15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ <br/>

ਅਜੀਤ ਡੈਸਕ 17-05-2026
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਜੇਠ ਮਹੀਨੇ ਦੀ ਚੌਦਸ ਅਤੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਹਰਜਿੰਦਰ ਸਿੰਘ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਹਜ਼ੂਰੀ ਰਾਗੀ ਜਥਿਆਂ ਵਲੋਂ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਲੰਗਰ ਹਾਲ ਵਿਚ ਚਾਹ, ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ | ਦੀਵਾਨ ਹਾਲ ਵਿਚ ਚੌਦਸ ਅਤੇ ਮੱਸਿਆ ਸਮੇਂ ਭਾਰੀ ਦੀਵਾਨ ਸਜਿਆ, ਜਿਸ ਵਿਚ ਢਾਡੀ, ਕਵੀਸ਼ਰੀ ਜਥਿਆਂ ਅਤੇ ਪ੍ਰਚਾਰਕ ਸਿੰਘਾਂ ਵਲੋਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ ਗਿਆ | ਸਮੂਹ ਸਟਾਫ਼ ਵਲੋਂ ਚੌਦਸ ਅਤੇ ਮੱਸਿਆ ਦਿਹਾੜੇ ਮੌਕੇ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਆਈਆਂ ਗਈਆਂ ਅਤੇ ਗੁਰੂ ਨਾਨਕ ਨਾਮਲੇਵਾ ਸੰਗਤਾਂ ਦਾ ਤਹਿ ਦਿਲੋਂ ਜੀ ਆਇਆ ਆਖਿਆ ਗਿਆ | ਇਸ ਮੌਕੇ ਹਰਜਿੰਦਰ ਸਿੰਘ ਮੈਨੇਜਰ ਦੇ ਨਾਲ ਸਮੇਤ ਸਮੂਹ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਬਾਬਾ ਦੀਪ ਸਿੰਘ ਆਯੂਰਵੈਦਿਕ ਦਵਾਖਾਨਾ ਵਲੋਂ ਨਸ਼ਾ ਛੁਡਾਊ ਕੈਂਪ <br/> ਅਗਲੀ ਖ਼ਬਰ ਬੀਬੀ ਰਮਨਦੀਪ ਕੌਰ ਖਹਿਰਾ ਦੀ ਦਾਦੀ ਦੀਆਂ ਅਸਥੀਆਂ ਜਲ ਪ੍ਰਵਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।