18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੱਟੀ ਨਗਰ ਕੌਂਸਲ ਚੋਣਾਂ 'ਆਪ', ਕਾਂਗਰਸ, ਭਾਜਪਾ ਤੇ ਕੈਰੋਂ ਧੜੇ ਨੇ 19 ਵਾਰਡਾਂ ਵਿਚ ਉਤਾਰੇ ਉਮੀਦਵਾਰ <br/>

ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ | <br/> 17-05-2026
ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ 26 ਮਈ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦਾ ਕੰਮ ਅੱਜ ਮੁਕੰਲ ਹੋ ਗਿਆ | ਸ਼ਹਿਰ ਦੀਆਂ 19 ਵਾਰਡਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਭਾਜਪਾ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਧੜੇ ਵਲੋਂ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ | ਇਸ ਤੋਂ ਇਲਾਵਾ ਕੁਝ ਆਜ਼ਾਦ ਉਮੀਦਵਾਰਾਂ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ, ਵਾਰਿਸ਼ ਪੰਜਾਬ ਵਲੋਂ ਇਨ੍ਹਾਂ ਚੋਣਾਂ ਤੋਂ ਦੂਰੀ ਬਣਾਉਂਦਿਆਂ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰਿਆ ਗਿਆ | ਆਮ ਆਦਮੀ ਪਾਰਟੀ ਵਿਚ ਪਿਛਲੇ ਕੁਝ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਜੇਲ੍ਹ ਵਿਚ ਬੰਦ ਹੋਣ ਤੋਂ ਬਾਅਦ ਵਿਧਾਨ ਸਭਾ ਹਲਕਾ ਪੱਟੀ ਵਿਚ ਪਾਰਟੀ ਤਿੰਨ ਧੜਿਆਂ ਵਿਚ ਵੰਡੀ ਹੋਈ ਦਿਖਾਈ ਦੇ ਰਹੀ ਹੈ ਅਤੇ ਤਿੰਨਾਂ ਧੜਿਆਂ ਵਲੋਂ ਆਪਣੇ-ਆਪਣੇ ਉਮੀਦਵਾਰਾਂ ਨੂੰ ਟਿਕਟ ਦਿਵਾਉਣ ਲਈ ਜ਼ੋਰ ਲਾਇਆ ਗਿਆ | ਪਰ ਸ਼ਹਿਰ ਦੀਆਂ 19 ਵਾਰਡਾਂ ਵਿਚੋਂ 18 ਟਿਕਟਾਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਸਮਰਥਕਾਂ ਨੂੰ ਮਿਲੀਆਂ, ਜਦਕਿ ਇਕ ਟਿਕਟ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਗਰੁੱਪ ਦੇ ਹਿੱਸੇ ਆਈ ਤੇ ਐਡਵੋਕੇਟ ਹੀਰਾ ਸਿੰਘ ਮਰਹਾਣਾ ਦੇ ਧੜੇ ਨੂੰ ਕੋਈ ਟਿਕਟ ਨਹੀਂ ਮਿਲ ਸਕੀ | ਉੱਧਰ ਕਾਂਗਰਸ ਪਾਰਟੀ ਵੀ ਪੱਟੀ ਹਲਕੇ ਵਿੱਚ ਤਿੰਨ ਧੜਿਆਂ ਵਿਚ ਵੰਡੀ ਹੋਈ ਨਜ਼ਰ ਇਸ ਕਰਕੇ ਆਈ ਕਿ ਪਿਛਲੇ ਦਿਨੀਂ ਹੋਈਆਂ ਯੂਥ ਕਾਂਗਰਸ ਚੋਣਾਂ ਦੌਰਾਨ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਯੂਥ ਕਾਂਗਰਸੀ ਆਗੂ ਹਰਮਨ ਸੇਖੋਂ ਅਤੇ ਹਰਪ੍ਰੀਤ ਸਿੰਘ ਸੰਧੂ ਦੇ ਧੜੇ ਆਹਮਣੇ-ਸਾਹਮਣੇ ਆ ਗਏ ਸਨ | ਇਨ੍ਹਾਂ ਚੋਣਾਂ ਵਿਚ ਵੀ ਤਿੰਨਾਂ ਧੜਿਆਂ ਵਲੋਂ ਆਪਣੇ ਸਮਰਥਕਾਂ ਨੂੰ ਟਿਕਟ ਦਿਵਾਉਣ ਲਈ ਕੋਸ਼ਿਸ਼ਾਂ ਤਾਂ ਕੀਤੀਆਂ ਗਈਆਂ, ਪਰ 19 ਵਿਚੋਂ 18 ਟਿਕਟਾਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਧੜੇ ਨੂੰ ਮਿਲੀਆਂ, ਜਦਕਿ ਇਕ ਟਿਕਟ ਹਰਮਨ ਸੇਖੋਂ ਦੇ ਧੜੇ ਦੇ ਹਿੱਸੇ ਆਈ | ਇਸ ਤੋਂ ਇਲਾਵਾ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਵੀ ਸ਼ਹਿਰ ਦੀਆਂ 19 ਵਾਰਡਾਂ ਵਿਚ ਆਪਣੇ ਧੜੇ ਨਾਲ ਸੰਬੰਧਿਤ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ | ਕੇਂਦਰ ਵਿਚ ਹੁਕਮਰਾਨ ਪਾਰਟੀ ਭਾਜਪਾ ਨੇ ਵੀ ਪਹਿਲੀ ਵਾਰ ਪੱਟੀ ਨਗਰ ਕੌਂਸਲ ਚੋਣਾਂ ਵਿਚ ਪੂਰੀ ਤਾਕਤ ਨਾਲ ਦਾਖਲਾ ਕਰਦਿਆਂ ਸਾਰੀਆਂ 19 ਵਾਰਡਾਂ ਵਿਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ | ਹੁਣ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੱਟੀ ਸ਼ਹਿਰ ਵਿਚ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ ਵੱਖ-ਵੱਖ ਸਿਆਸੀ ਧੜਿਆਂ

ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਚੋਣਾਂ ਦੇ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਪ੍ਰਧਾਨ ਹਰ... ਅਗਲੀ ਖ਼ਬਰ ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।