19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਪੱਟੀ ਚੋਣਾਂ ਲਈ ਨਾਮਜ਼ਦਗੀਆਂ ਦਾ ਕੰਮ ਮੁਕੰਮਲ <br/>

ਆਮ ਆਦਮੀ ਪਾਰਟੀ ਵਲੋਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਧਰਮ ਪਤਨੀ ਸੁਰਿੰਦਰ ਪਾਲ ਕੌਰ ਭੁੱਲਰ ਦੇ ਗਵਾਹੀ ਵਿਚ ਨਾਮਜ਼ਦਗੀਆਂ ਐੱਸ.ਡੀ.ਐੱਮ. ਦਫਤਰ ਵਿਖੇ ਭਰਨ ਮੌਕੇ | ਤਸਵੀਰਾਂ:ਖਹਿਰਾ <br/> ਜਾਣਕਾਰੀ ਦੌਰਾਨ ਐੱਸ.ਡੀ.ਐੱਮ. ਅਮਨਦੀਪ <br/> 17-05-2026
ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ, ਜੋ 13 ਮਈ ਤੋਂ 16 ਮਈ ਤੱਕ ਚੱਲੀ, ਅੱਜ ਆਖਰੀ ਦਿਨ ਨਾਲ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਈ | ਚੋਣ ਪ੍ਰਕਿਰਿਆ ਦੌਰਾਨ ਭਾਜਪਾ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਕੈਰੋਂ ਪਰਿਵਾਰ ਤੋਂ ਇਲਾਵਾ ਹੋਰ ਆਜ਼ਾਦ ਉਮੀਦਵਾਰਾਂ ਨੇ ਸ਼ਹਿਰ ਦੀਆਂ 19 ਵਾਰਡਾਂ ਵਿਚ ਕੁੱਲ 139 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਇਸ ਤੋਂ ਇਲਾਵਾ ਅਕਾਲੀ ਦਲ ਬਾਦਲ ਵਲੋਂ ਇਨ੍ਹਾਂ ਚੋਣਾਂ ਤੋਂ ਦੂਰੀ ਬਣਾਈ ਗਈ ਤੇ ਕੋਈ ਵੀ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਉਤਾਰਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਪੱਟੀ ਅਮਨਦੀਪ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦਾ ਕੰਮ ਹੁਣ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ 18 ਮਈ ਸੋਮਵਾਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 19 ਮਈ ਮੰਗਲਵਾਰ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ | ਇਸ ਉਪਰੰਤ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਐੱਸ.ਡੀ.ਐੱਮ. ਅਮਨਦੀਪ ਨੇ ਸਮੂਹ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਭ ਦੇ ਸਹਿਯੋਗ ਨਾਲ ਨਾਮਜ਼ਦਗੀ ਪ੍ਰਕਿਰਿਆ ਅਮਨ-ਸ਼ਾਂਤੀ ਅਤੇ ਸੁਚੱਜੇ ਮਾਹੌਲ ਵਿਚ ਸੰਪੰਨ ਹੋਈ | ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤਮਈ ਮਾਹੌਲ ਬਣਾਈ ਰੱਖਦਿਆਂ ਨਾਮਜ਼ਦਗੀ ਪ੍ਰਕਿਰਿਆ ਵਿੱਚ ਸਹਿਯੋਗ ਦਿੱਤਾ |

ਪਿਛਲੀ ਖ਼ਬਰ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ 'ਚ ਮਾਹੌਲ ਭਾਜਪਾ ਦੇ ਹੱਕ ਵਿਚ - ਸੰਧੂ <br/> ਅਗਲੀ ਖ਼ਬਰ ਸੈਂਕੜੇ ਪਰਿਵਾਰ ਆਮ ਆਦਮੀ, ਅਕਾਲੀ ਦਲ ਨੂੰ ਛੱਡ ਕਾਂਗਰਸ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।