19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਾਸ਼ਪਤੀ ਬਾਗਾਂ ਦਾ ਬਾਗਬਾਨੀ ਵਿਭਾਗ ਵਲੋਂ ਨਿਰੀਖਣ <br/>

ਅਜੀਤ ਡੈਸਕ 17-05-2026
ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)—ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਤੇਜਿੰਦਰ ਸਿੰਘ ਸਹਾਇਕ ਡਿਪਟੀ ਡਾਇਰੈਕਟਰ ਹਰਵਿੰਦਰ ਸਿੰਘ ਅਤੇ ਐਚ.ਡੀ.ਓ. ਬਿਕਰਮਜੀਤ ਸਿੰਘ ਵਲੋਂ ਪੱਟੀ ਖ਼ੇਤਰ ਵਿਚ ਨਾਸ਼ਪਤੀ ਦੇ ਬਾਗਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਨਾਸ਼ਪਤੀ ਦੇ ਫਲਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਸੰਬੰਧੀ ਬਾਗਬਾਨੀ ਕਾਸਤਕਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਡਿਪਟੀ ਡਾਇਰੈਕਟਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਪੱਟੀ ਖ਼ੇਤਰ ਦੀ ਨਾਸ਼ਪਤੀ ਪੂਰੇ ਭਾਰਤ ਵਿਚ ਆਪਣੀ ਵਿਲੱਖਣ ਪਛਾਣ ਰੱਖਦੀ ਹੈ ਅਤੇ ਇਥੋਂ ਦੀ ਜ਼ਮੀਨ ਬਾਗਬਾਨੀ ਦੀ ਕਾਸ਼ਤ ਲਈ ਬਹੁਤ ਹੀ ਉਪਜਾਊ ਅਤੇ ਫਾਇਦੇਮੰਦ ਮੰਨੀ ਜਾਂਦੀ ਹੈ | ਉਨ•ਾਂ ਕਿਹਾ ਕਿ ਇਸ ਵਾਰ ਫਰਵਰੀ ਮਹੀਨੇ ਦੌਰਾਨ ਵੱਧ ਗਰਮੀ ਪੈਣ ਕਾਰਨ ਕੁਝ ਬਾਗ ਪ੍ਰਭਾਵਿਤ ਹੋਏ ਹਨ, ਪਰ ਇਸ ਦੇ ਬਾਵਜੂਦ ਫ਼ਲ ਦੀ ਗੁਣਵੱਤਾ ਕਾਫੀ ਵਧੀਆ ਰਹੀ ਹੈ | ਉਨ੍ਹਾਂ ਨੇ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਫਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ-ਸਮੇਂ 'ਤੇ ਲੋੜ ਅਨੁਸਾਰ ਸਪਰੇਆਂ ਕੀਤੀਆਂ ਜਾਣ ਅਤੇ ਵਿਭਾਗ ਵਲੋਂ ਜਾਰੀ ਸਲਾਹਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਨਾਸ਼ਪਤੀ ਦੀ ਉਤਪਾਦਨ ਅਤੇ ਗੁਣਵੱਤਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਬੋਰਡ ਨਤੀਜਿਆਂ ਵਿਚ ਮਾਰੀ ਬਾਜ਼ੀ <br... ਅਗਲੀ ਖ਼ਬਰ ਜਥੇਦਾਰ ਵੇਈਪੂਈਾ ਨੇ ਨਾਗੋਕੇ ਦੇ ਲੋੜਵੰਦ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਕੀਤਾ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।